ਮਹਿਲਕਲਾਂ ’ਚ ਨਾਕਾਬੰਦੀ ਤੇ ਚੈਕਿੰਗ ਮੁਹਿੰਮ ਤੇਜ਼
ਆਪਰੇਸ਼ਨ “ਪ੍ਰਹਾਰ” ਤਹਿਤ ਮਹਿਲ ਕਲਾਂ ਪੁਲਿਸ ਦੀ ਸਖ਼ਤੀ ਵਧੀ
Publish Date: Mon, 09 Feb 2026 06:53 PM (IST)
Updated Date: Tue, 10 Feb 2026 04:08 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਵਿਸ਼ੇਸ਼ ਮੁਹਿੰਮ “ਆਪ੍ਰੇਸ਼ਨ ਪ੍ਰਹਾਰ” ਤਹਿਤ ਪੁਲਿਸ ਸਬ ਡਿਵੀਜ਼ਨ ਮਹਿਲਕਲਾਂ ਵੱਲੋਂ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ। ਡੀਐਸਪੀ ਮਹਿਲ ਕਲਾਂ ਜਸਪਾਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਲੁਧਿਆਣਾ-ਬਰਨਾਲਾ ਮੁੱਖ ਮਾਰਗ ਤੇ ਕਸਬਾ ਮਹਿਲ ਕਲਾਂ ਦੇ ਬੱਸ ਸਟੈਂਡ ਨਜ਼ਦੀਕ ਵਿਸ਼ੇਸ਼ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਗਹਿਰਾਈ ਨਾਲ ਚੈਕਿੰਗ ਕੀਤੀ ਗਈ।ਇਸ ਮੌਕੇ ਡੀਐਸਪੀ ਜਸਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਲਗਾਤਾਰ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਖੇਤਰਾਂ ਤੱਕ ਪੈਟਰੋਲ ਪੰਪਾਂ, ਧਾਰਮਿਕ ਸਥਾਨਾਂ ਅਤੇ ਭੀੜ ਵਾਲੀਆਂ ਥਾਵਾਂ ਦੀ ਵੀ ਨਿਯਮਿਤ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸਪਸ਼ਟ ਕੀਤਾ ਕਿ “ਆਪ੍ਰੇਸ਼ਨ ਪ੍ਰਹਾਰ” ਦਾ ਮੁੱਖ ਮਕਸਦ ਇਲਾਕੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣਾ ਅਤੇ ਸਮਾਜ ਵਿਰੋਧੀ ਤੱਤਾਂ ’ਤੇ ਨਜ਼ਰ ਰੱਖਣਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਤਾਂ ਜੋ ਇਲਾਕੇ ’ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਕਾਬੂ ’ਚ ਰਹੇ ਅਤੇ ਲੋਕ ਖੁਦ ਨੂੰ ਸੁਰੱਖਿਅਤ ਮਹਿਸੂਸ ਕਰਨ। ਇਸ ਮੌਕੇ ਵੱਡੀ ਗਿਣਤੀ ’ਚ ਪੁਲਿਸ ਕਰਮਚਾਰੀ ਹਾਜਰ ਸਨ