- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਯੂਐੱਸ ਕਾਲਜ ’ਚ ਮਹਾਰਿਸ਼ੀ ਵਾਲਮੀਕ ਜੈਅੰਤੀ ਮਨਾਈ

ਸਟਾਫ ਰਿਪੋਰਟਰ, ਪੰਜਾਬੀ ਜਾਗਗਰਣ, ਸੰਗਰੂਰ : ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਡੁੱਲਟ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਉਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਹਿਲਾਂ ਵਿਖੇ ਭਾਰਤ ਦੇ ਮਹਾਨ ਰਿਸ਼ੀ, ਚਿੰਤਕ ਅਤੇ ਸਾਹਿਤਕਾਰ ਮਹਾਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਮਹਾਰਿਸ਼ੀ ਵਾਲਮੀਕਿ ਜੈਅੰਤੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਮਹਾਰਿਸ਼ੀ ਵਾਲਮੀਕਿ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਭਾਰਤੀ ਸਾਹਿਤ ਨੂੰ ਦਿੱਤੀ ਮਹਾਨ ਦੇਣ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਅਤੇ ਪ੍ਰਿੰਸੀਪਲ ਡਾ. ਰਾਜਵਿੰਦਰ ਸਿੰਘ (ਈਟੀਟੀ) ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਭਾਰਤੀ ਸਾਹਿਤ ਅਤੇ ਸੱਭਿਆਚਾਰ ਦੇ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਰੱਖਦੇ ਹਨ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਮਹਾਰਿਸ਼ੀ ਵਾਲਮੀਕ ਜੀ ਦੇ ਜੀਵਨ ਅਤੇ ਵਿਚਾਰਧਾਰਾ ਨਾਲ ਸਬੰਧਤ ਭਾਸ਼ਣ, ਗੀਤ, ਕਵਿਤਾਵਾਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਮਹਾਰਿਸ਼ੀ ਵਾਲਮੀਕ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਭਾਗੀ ਮੁਖੀ ਪ੍ਰੋ. ਦਰਸ਼ਨ ਸਿੰਘ, ਪ੍ਰੋ. ਸਰਬਜੀਤ ਕੌਰ, ਸੰਸਥਾ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਸਮੁੱਚਾ ਸਮਾਗਮ ਮਹਾਰਿਸ਼ੀ ਵਾਲਮੀਕ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਮਰਪਿਤ ਰਿਹਾ।