- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮੰਗ ਹੈ ਕਿ ਵਿੱਤ ਮੰਤਰੀ ਦੀ ਤੁਰੰਤ ਗ੍ਰਿਫ਼ਤਾਰੀ ਕੀਤੀ ਜਾਵੇ, ਉਨ੍ਹਾਂ ਨੂੰ ਕੈਬਨਿਟ ਵਿੱਚੋਂ ਬਰਖ਼ਾਸਤ ਕੀਤਾ ਜਾਵੇ ਅਤੇ ਪੁਲਿਸ ਦੀ ਮਦਦ ਨਾਲ ਅੰਤਿਮ ਸੰਸਕਾਰ ਕਰਵਾਉਣ ਵਾਲੇ ਸਾਰੇ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਜਾਵੇ।

ਡਿਜੀਟਲ ਡੈਸਕ, ਜਲੰਧਰ: ਪੀੜਤ ਗੁਲਜ਼ਾਰ ਦੇ ਪਰਿਵਾਰ ਨੇ ਅੱਜ ਦਾਅਵਾ ਕੀਤਾ ਹੈ ਕਿ ਉਸ ਦਾ ਅੰਤਿਮ ਸੰਸਕਾਰ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਅਤੇ ਜ਼ਬਰਦਸਤੀ ਕਰ ਦਿੱਤਾ ਗਿਆ। ਪਰਿਵਾਰ ਨੇ ਇਸ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਹੋਰਨਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪਰਿਵਾਰ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਭੋਗ ਨਹੀਂ ਪਾਉਣਗੇ।
ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮੰਗ ਹੈ ਕਿ ਵਿੱਤ ਮੰਤਰੀ ਦੀ ਤੁਰੰਤ ਗ੍ਰਿਫ਼ਤਾਰੀ ਕੀਤੀ ਜਾਵੇ, ਉਨ੍ਹਾਂ ਨੂੰ ਕੈਬਨਿਟ ਵਿੱਚੋਂ ਬਰਖ਼ਾਸਤ ਕੀਤਾ ਜਾਵੇ ਅਤੇ ਪੁਲਿਸ ਦੀ ਮਦਦ ਨਾਲ ਅੰਤਿਮ ਸੰਸਕਾਰ ਕਰਵਾਉਣ ਵਾਲੇ ਸਾਰੇ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਜਾਵੇ।
ਖਹਿਰਾ ਨੇ ਦੋਸ਼ ਲਾਇਆ ਕਿ ਪੀੜਤ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਕੀਤੇ ਗਏ ਅੰਤਿਮ ਸੰਸਕਾਰ ਦੀ ਪੂਰੀ ਜਾਂਚ ਕਰਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਣਾ ਚਾਹੀਦਾ ਹੈ।
Super Breaking-the family of victim Gulzar Dirba today states that his cremation was done forcibly and without their consent. Victim family has demanded action against FM @HarpalCheemaMLA and others and have announced not to hold Bhog until justice is served. We @INCIndia demand immediate arrest of the arrogant Minister,his dismissal from cabinet and FIR against all those who cremated him with the help of police-Khaira @RahulGandhi @SachinPilot @Pawankhera @rssurjewala
— Sukhpal Singh Khaira (@SukhpalKhaira) September 10, 2026