ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਸਬੰਧੀ ਕੇਂਦਰ ਸਰਕਾਰ ਦਾ ਵੱਡਾ ਫੈਸਲਾ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ 'ਤੇ ਬਣੀ ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਸਬੰਧੀ ਕੇਂਦਰ ਸਰਕਾਰ ਦਾ ਵੱਡਾ ਫੈਸਲਾ
Publish Date: Tue, 07 Jul 2026 05:07 PM (IST)
Updated Date: Wed, 08 Jul 2026 04:00 AM (IST)
--ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਚਿੱਠੀ ’ਤੇ ਕੇਂਦਰ ਨੇ ਲਿਆ ਫੈਸਲਾ ਕੇਂਦਰ ਨੇ ਫਿਲਮ ਸਬੰਧੀ ਰਿਵਿਊ ਕਮੇਟੀ ਦਾ ਕੀਤਾ ਗਠਨ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸਾਬਕਾ ਬਰਨਾਲਾ ਦੇ ਵਿਧਾਇਕ ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰ ਸਰਕਾਰ ਨੂੰ ਲਿਖੀ ਗਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਦੇ ਆਧਾਰਿਤ ਬਣੀ ਦਿਲਜੀਤ ਦੁਸਾਂਝ ਦੀ ਫਿਲਮ ਸਤਲੁਜ ’ਤੇ ਬੈਨ ਸਬੰਧੀ ਰੀਵਿਊ ਕਮੇਟੀ ਦਾ ਗਠਨ ਕੀਤਾ ਹੈ। ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਨੂੰ ਇੱਕ ਅਪੀਲ ਕੀਤੀ ਸੀ ਜਿਸ ਦੇ ਆਧਾਰ ’ਤੇ ਸਰਕਾਰ ਨੇ ਰੀਵਿਊ ਕਮੇਟੀ ਦਾ ਗਠਨ ਕੀਤਾ ਹੈ। ਰੀਵਿਊ ਕਮੇਟੀ ਦਾ ਗਠਨ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਦੀ ਪੁਸ਼ਟੀ ਕਰਦੇ ਹੋਏ ਭਾਜਪਾ ਨੇਤਾ ਆਰਪੀ ਸਿੰਘ ਨੇ ਕਿਹਾ ਕਿ ਫਿਲਮ ਦੀ ਸਮੱਗਰੀ, ਤੱਥਾਂ ’ਤੇ ਵਿਸ਼ੇਸ਼ ਦਾ ਅਧਿਐਨ ਇਹ ਕਮੇਟੀ ਕਰੇਗੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਫਿਲਮ ਸੈਂਸਰ ਬੋਰਡ ਤੋਂ ਪ੍ਰਵਾਨਿਤ ਨਹੀਂ ਹੈ। ਦੱਸ ਦੇਈਏ ਕਿ ਇਹ ਫਿਲਮ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਹੈ। ਇਸ ਨੇ ਪੰਜਾਬ ’ਚ ਖਾੜਕੂਵਾਦ ਦੌਰਾਨ ਫੇਕ ਐਨਕਾਊਂਟਰਾਂ ’ਚ ਮਾਰੇ ਗਏ 25,000 ਸਿੱਖ ਨੌਜਵਾਨਾਂ ਦਾ ਮੁੱਦਾ ਚੁੱਕਿਆ ਸੀ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਲਾਵਾਰਸ ਕਰਾਰ ਦੇ ਕੇ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ ਸੀ। ਇਸ ਵਿਸ਼ੇ ਦੇ ਆਧਾਰ ’ਤੇ ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਬਣੀ। ਜਿਸ ਨੂੰ ਰਿਲੀਜ਼ ਕਰਨ ’ਤੇ ਰੋਕ ਲਗਾ ਦਿੱਤੀ ਗਈ ਸੀ ਪਰ ਕੁਝ ਦਿਨ ਪਹਿਲਾਂ ਹੀ ਇਹ ਫਿਲਮ ਨਾਮ ਬਦਲ ਕੇ ਨਵੇਂ ਨਾਮ ‘ਸਤਲੁਜ’ ਤਹਿਤ ਓਟੀਟੀ ਪਲੇਟਫਾਰਮ ਜੀ5 ’ਤੇ ਰਿਲੀਜ਼ ਕੀਤੀ ਗਈ ਪਰ ਓਟੀਟੀ ਪਲੇਟਫਾਰਮ ਤੋਂ ਵੀ ਇਸ ਨੂੰ ਅਚਾਨਕ ਹਟਾ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ’ਚ ਇਹ ਮੁੱਦਾ ਚਰਚਾ ’ਚ ਹੈ ਤੇ ਇਸ ਸਬੰਧੀ ਪੰਜਾਬ ਦੇ ਹਰ ਇੱਕ ਵਰਗ ਅਤੇ ਸਿਆਸੀ ਵਿਰੋਧੀ ਪਾਰਟੀਆਂ ਵੱਲੋਂ ਵੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ’ਚ ਓਟੀਟੀ ਪਲੇਟਫਾਰਮ ਤੋਂ ਇਸ ਫਿਲਮ ਨੂੰ ਹਟਾਉਣ ਕਰਕੇ ਰੋਸ ਦੀ ਲਹਿਰ ਵੇਖਦੇ ਹੋਏ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕੇਂਦਰ ਸਰਕਾਰ ਨੂੰ ਇੱਕ ਚਿੱਠੀ ਲਿਖੀ ਸੀ ਜਿਸ ਦੇ ਆਧਾਰ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰ ਨੇ ਇਸ ਫਿਲਮ ਸਬੰਧੀ ਇੱਕ ਰਿਵਿਊ ਕਮੇਟੀ ਦਾ ਗਠਨ ਕੀਤਾ ਹੈ।