ਅਰਵਿੰਦ ਰੰਗੀ, ਤਪਾ ਮੰਡੀ : ਸਥਾਨਕ ਪੁਲਿਸ ਚੌਂਕੀ ਦਾ ਐੱਸਆਈ ਮੇਜਰ ਸਿੰਘ ਨੇ ਬਤੌਰ ਸਿਟੀ ਇੰਚਾਰਜ ਦਾ ਅਹੁਦਾ ਸੰਭਾਲਿਆ ਹੈ। ਇਸ ਸਮੇਂ ਗੱਲਬਾਤ ਕਰਦੇ ਹੋਏ ਸਬ ਇੰਸਪੈਕਟਰ ਮੇਜਰ ਨੇ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਡਿਸਟੈਂਸ ਬਣਾ ਕੇ ਰੱਖੋ ਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਵੋ ਤੇ ਮੂੰਹ 'ਤੇ ਮਾਸਕ ਪਾ ਕੇ ਰੱਖੋ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ, ਜੇਕਰ ਕੋਈ ਵੀ ਇਨ੍ਹਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਤਪਾ ਮੰਡੀ ਵਾਸੀਆਂ ਤੋਂ ਸਹਿਯੋਗ ਦੀ ਵੀ ਮੰਗ ਕੀਤੀ। ਇਸ ਤੋਂ ਪਹਿਲਾਂ ਉਹ ਥਾਣਾ ਧਨੌਲਾ, ਸੀਆਈਏ ਸਟਾਫ ਹੰਡਿਆਇਆ ਤੇ ਹੋਰ ਥਾਵਾਂ 'ਤੇ ਸੇਵਾ ਨਿਭਾ ਚੁੱਕੇ ਹਨ। ਇਸ ਮੌਕੇ ਸਹਾਇਕ ਥਾਣੇਦਾਰ ਜਗਸੀਰ ਸਿੰਘ, ਮੁਨਸੀ ਦੀਪਕ ਕੁਮਾਰ ਤੇ ਬਲਦੇਵ ਸਿੰਘ ਆਦਿ ਹਾਜ਼ਰ ਸਨ।