ਕਈ ਪਰਿਵਾਰ ਮੰਤਰੀ ਗੋਇਲ ਦੀ ਅਗਵਾਈ ਹੇਠ ‘ਆਪ’ ’ਚ ਸ਼ਾਮਲ ਬਹੁ ਗਿਣਤੀ ਪਰਿਵਾਰ ਮੰਤਰੀ ਗੋਇਲ ਦੀ ਅਗਵਾਈ ਹੇਠ ‘ਆਪ’ ’ਚ ਸ਼ਾਮਲ
Publish Date: Sat, 05 Sep 2026 03:59 PM (IST)
Updated Date: Sun, 06 Sep 2026 04:01 AM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦੀ ਸਿਆਸੀ ਪਕੜ ਉਸ ਸਮੇਂ ਹੋਰ ਮਜ਼ਬੂਤ ਹੋ ਗਈ, ਜਦੋਂ ਪਿੰਡ ਮਕਰੋੜ ਸਾਹਿਬ ਦੇ ਅਕਾਲੀ ਦਲ ਨਾਲ ਸਬੰਧਤ ਪੰਚਾਇਤ ਮੈਂਬਰਾਂ, ਧਾਰਮਿਕ ਜਥੇਬੰਦੀ ਨਾਲ ਸਬੰਧਤ ਮੈਂਬਰਾਂ ਅਤੇ ਹੋਰ ਵੱਡੀ ਗਿਣਤੀ ਪਰਿਵਾਰਾਂ ਨੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪਿੰਡ ਦੇ ਸਰਪੰਚ ਹਰੀਸ਼ ਕੁਮਾਰ, ਪੰਚ ਗੁਰਨਾਮ ਸਿੰਘ, ਮੇਜਰ ਸਿੰਘ, ਜੈਪਾਲ ਸਿੰਘ, ਕੁਲਦੀਪ ਸਿੰਘ, ਬਲਜੀਤ ਸਿੰਘ, ਹੰਸਾ ਸਿੰਘ ਅਤੇ ਗੁਰਮੁੱਖ ਸਿੰਘ ਤੋਂ ਇਲਾਵਾ ਬਾਲਾ ਜੀ ਮੰਦਰ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ, ਰਿੰਕੂ ਸਿੰਘ, ਗੁਰਮੇਲ ਸਿੰਘ, ਅਮਰੀਕ ਸਿੰਘ, ਅਜਮੇਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਰਿਵਾਰ ਸ਼ਾਮਲ ਹਨ।ਇਸ ਸਮੇਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਵਾਇਤੀ ਸਿਆਸਤ ਦੀ ਬਜਾਏ ਵਿਕਾਸ ਅਤੇ ਲੋਕ-ਭਲਾਈ ਨੂੰ ਆਪਣੀ ਮੁੱਖ ਤਰਜੀਹ ਬਣਾਇਆ ਹੈ। ਉਨ੍ਹਾਂ ਕਿਹਾ ਕਿ ਹਲਕਾ ਲਹਿਰਾਗਾਗਾ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ। ਨਹਿਰੀ ਪਾਣੀ ਦੀ ਸਹੂਲਤ ਨੂੰ ਮਜ਼ਬੂਤ ਕਰਨ, ਸੜਕਾਂ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਸਮੇਤ ਲੋਕ-ਹਿੱਤ ਨਾਲ ਜੁੜੇ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਦਿੱਤੀ ਜਾ ਰਹੀ ਹੈ।ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਅਤੇ ਪਰਿਵਾਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹਨ। ਇਸ ਮੌਕੇ ਪ੍ਰੇਮ ਕੋਹਲੀ, ਭੀਮ ਗਿਰ, ਤਰਸੇਮ ਸਿੰਘ, ਰਿੰਕੂ ਸਿੰਘ, ਬਾਦਲ ਸਿੰਘ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਬਾਦਲ ਸਿੰਘ, ਗੁਰਮੁੱਖ ਸਿੰਘ ਫੌਜੀ, ਪਿੰਡ ਮਕਰੋੜ ਸਾਹਿਬ ਹਾਜ਼ਰ ਸਨ।