- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਟਰ ਟਰੀਟਮੈਂਟ ਪਲਾਂਟ ’ਚ ਵਿਅਕਤੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਸ਼ਹਿਰ ਦੇ ਵਾਟਰ ਟਰੀਟਮੈਂਟ ਪਲਾਂਟ ਵਿੱਚ ਮਾਲੀ ਦਾ ਕੰਮ ਕਰਦੇ ਵਿਅਕਤੀ ਨੇ ਆਰਥਿਕ ਤੰਗੀ ਦੇ ਚੱਲਦਿਆਂ ਫਾਹਾ ਲਾ ਕੇ ਆਪਣੀ ਜ਼ਿੰਦਗੀ ਦੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਜਾਣਕਾਰੀ ਅਨੁਸਾਰ ਵਾਟਰ ਟਰੀਟਮੈਂਟ ਪਲਾਂਟ ਵਿੱਚ ਮਾਲੀ ਦੇ ਤੌਰ ’ਤੇ ਕੰਮ ਕਰਦੇ ਗੁਰਜੰਟ ਸਿੰਘ (50) ਨੇ ਫਾਹਾ ਲਾ ਕੇ ਆਪਣੀ ਜ਼ਿੰਦਗੀ ਖਤਮ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਸਿਵਲ ਹਸਪਤਾਲ ਸੁਨਾਮ ਵਿਖੇ ਭੇਜ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਦਿੱਤੇ ਗਏ ਬਿਆਨ ਅਨੁਸਾਰ ਗੁਰਜੰਟ ਸਿੰਘ ਪਿਛਲੇ ਲੰਮੇ ਸਮੇਂ ਤੋਂ ਪਰੇਸ਼ਾਨ ਰਹਿੰਦਾ ਸੀ। ਉਸਨੂੰ ਸਿਰਫ 11 ਹਜ਼ਾਰ ਰੁਪਏ ਦੇ ਕਰੀਬ ਤਨਖਾਹ ਮਿਲਦੀ ਸੀ ਜਿਸ ਨਾਲ ਉਸਦੇ ਘਰ ਦਾ ਗੁਜ਼ਾਰਾ ਮੁਸ਼ਕਿਲ ਹੁੰਦਾ ਸੀ ਇਸ ਕਰਕੇ ਉਹ ਆਰਥਿਕ ਤੰਗੀ ਨਾਲ ਪਰੇਸ਼ਾਨ ਸੀ। ਜਿਸ ਕਰਕੇ ਉਸਨੇ ਫਾਹਾ ਲਾ ਕੇ ਖੁਦਕੁਸ਼ੀ ਕੀਤੀ ਹੈ। ਮੁੱਖ ਥਾਣਾ ਅਫਸਰ ਦਿੜ੍ਹਬਾ ਦਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਉੱਤੇ ਪਰਚਾ ਦਰਜ ਕਰਕੇ 174 ਦੀ ਕਾਰਵਾਈ ਕਰਕੇ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਉਸ ਦਾ ਸਸਕਾਰ ਕੀਤਾ ਗਿਆ।