ਮਨਮੋਹਨ ਸਿੰਘ ਨੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ
ਮਨਮੋਹਨ ਸਿੰਘ ਨੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ
Publish Date: Thu, 09 Apr 2026 05:26 PM (IST)
Updated Date: Fri, 10 Apr 2026 04:09 AM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਬੀਤੇ ਦਿਨੀਂ ਸੂਬਾ ਸਰਕਾਰ ਵੱਲੋਂ ਨਾਇਬ ਤਹਿਸੀਲਦਾਰਾਂ ਦੀਆਂ ਕੀਤੀਆਂ ਬਦਲੀਆਂ ਤਹਿਤ ਸਬ ਤਹਿਸੀਲ ਤਪਾ ਵਿਖੇ ਨਵ-ਨਿਯੁਕਤ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਅਹੁਦਾ ਸੰਭਾਲਣ ਉਪਰੰਤ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਗੱਲਬਾਤ ਦੌਰਾਨ ਨਵ ਨਿਯੁਕਤ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਨੋਰਥ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਭਲਾਈ ਸਕੀਮਾਂ ਦਾ ਲਾਭ ਸਥਾਨਕ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰ ਵਿਚ ਆਉਣ ਲੋਕਾਂ ਦੇ ਕੰਮ ਬਿਨਾਂ ਕਿਸੇ ਭੇਦਭਾਵ ਤੋਂ ਕੀਤੇ ਜਾਣਗੇ ਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ। ਇਸ ਮੌਕੇ ਉਨ੍ਹਾਂ ਸਮੁੱਚੇ ਸਟਾਫ ਨੂੰ ਵੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਲਗਨ ਨਾਲ ਕਰਨ ਲਈ ਕਿਹਾ।