- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਤਰੱਕੀ ਲਈ ਮਾਨ ਸਰਕਾਰ ਵਚਨਬੱਧ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਲੇਰਕੋਟਲਾ/ ਸ਼ੇਰਪੁਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਗਗਨਦੀਪ ਸਿੰਘ ਘਨੌਰੀ ਖੁਰਦ ਅਤੇ ਬੁੱਧੀਜੀਵੀ ਮੰਚ ਦੇ ਕੁਆਰਡੀਨੇਟਰ ਸਰਪੰਚ ਡਾ. ਰਣਜੀਤ ਸਿੰਘ ਕਾਲਾਬੂਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੌਰਾਨ ਮੁੱਖ ਮੰਤਰੀ ਵੱਲੋਂ ਪੰਜਾਬ ਦੀ ਤਰੱਕੀ, ਵਿਕਾਸ ਅਤੇ ਲੋਕ ਹਿੱਤਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ |ਤੇ ਵਿਸਥਾਰ ਨਾਲ ਚਰਚਾ ਕਰਨਾ ਸਰਕਾਰ ਦੀ ਲੋਕਾਂ ਪ੍ਰਤੀ ਜਵਾਬਦੇਹੀ ਨੂੰ ਦਰਸਾਉਂਦਾ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਲਈ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ। ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਨੂੰ ਤਰਜੀਹ ਦੇ ਕੇ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੂਬੇ ਦੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨ ਦਾ ਮਹੱਤਵਪੂਰਨ ਮੰਚ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਬਾਰੇ ਆਪਣੇ ਵਿਚਾਰ ਪੇਸ਼ ਕਰਨਾ ਇਹ ਦਰਸਾਉਂਦਾ ਹੈ ਕਿ ਸਰਕਾਰ ਸੂਬੇ ਦੇ ਭਵਿੱਖ ਨੂੰ ਲੈ ਕੇ ਗੰਭੀਰ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਲਾਭ ਸਮਾਜ ਦੇ ਹਰ ਵਰਗ ਤਕ ਪਹੁੰਚਣਾ ਚਾਹੀਦਾ ਹੈ, ਤਾਂ ਜੋ ਪੰਜਾਬ ਨੂੰ ਆਰਥਿਕ ਅਤੇ ਸਮਾਜਿਕ ਪੱਖੋਂ ਹੋਰ ਮਜ਼ਬੂਤ ਬਣਾਇਆ ਜਾ ਸਕੇ। ਗਗਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਵਿਚ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ,ਮੁਲਾਜ਼ਮਾਂ ਅਤੇ ਨੌਜਵਾਨਾਂ ਦਾ ਅਹਿਮ ਯੋਗਦਾਨ ਹੈ। ਇਨ੍ਹਾਂ ਸਾਰੇ ਵਰਗਾਂ ਦੀਆਂ ਲੋੜਾਂ ਨੂੰ ਧਿਆਨ 'ਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ, ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣਾ ਅਤੇ ਸਿੱਖਿਆ ਦੇ ਖੇਤਰ 'ਚ ਸੁਧਾਰ ਕਰਨਾ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਮਹੱਤਵਪੂਰਨ ਹੈ।
ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਖੁਸ਼ਹਾਲ ਅਤੇ ਵਿਕਸਤ ਸੂਬਾ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਰਕਾਰ ਵੱਲੋਂ ਲੋਕ ਹਿੱਤ 'ਚ ਕੀਤੇ ਜਾ ਰਹੇ ਉਪਰਾਲਿਆਂ ਨਾਲ ਸੂਬੇ ਵਿਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ ਤੇ ਪੰਜਾਬ ਤਰੱਕੀ ਦੇ ਰਾਹ 'ਤੇ ਅੱਗੇ ਵਧੇਗਾ।