- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨ ਸਰਕਾਰ ਨੇ ਹਰ ਵਰਗ ਦਾ ਦਿਲ ਜਿੱਤਿਆ: ਚੇਅਰਮੈਨ ਖੇੜੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਲੇਰਕੋਟਲਾ/ਸ਼ੇਰਪੁਰ : ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਤੇ ਬਲਾਕ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਚਰਨ ਖੇੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਕਾਰਨ ਲੋਕਾਂ ਵਿੱਚ ਸਰਕਾਰ ਪ੍ਰਤੀ ਭਰੋਸਾ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਨਾਂ ਕਿਸੇ ਪੱਖਪਾਤ ਦੇ ਆਮ ਲੋਕਾਂ ਤੱਕ ਸਹੂਲਤਾਂ ਪਹੁੰਚਾਉਣ ਨੂੰ ਤਰਜੀਹ ਦਿੱਤੀ ਹੈ। ਚਰਨ ਖੇੜੀ ਨੇ ਕਿਹਾ ਕਿ ਔਰਤਾਂ ਨੂੰ ਦਿੱਤੀ ਜਾਣ ਵਾਲੀ ‘ਸਨਮਾਨ ਰਾਸ਼ੀ’ ਨੂੰ 1,000 ਅਤੇ 1,500 ਦਿੱਤੇ ਜਾਣ ਨਾਲ ਔਰਤਾਂ ਦੀ ਆਰਥਿਕ ਸਹਾਇਤਾ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਖ਼ਾਸ ਕਰਕੇ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਆਪਣੇ ਘਰੇਲੂ ਖਰਚਿਆਂ ਵਿੱਚ ਸਹਾਇਤਾ ਮਿਲੇਗੀ।
ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦੀ ਬਿਹਤਰੀ, ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਅਤੇ ਨਵੀਆਂ ਤਕਨੀਕਾਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਸਿਹਤ ਖੇਤਰ ਵਿੱਚ ਆਮ ਲੋਕਾਂ ਨੂੰ ਬਿਹਤਰ ਇਲਾਜ ਅਤੇ ਸਰਕਾਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਖੇਤੀਬਾੜੀ ਨਾਲ ਸਬੰਧਤ ਸਹੂਲਤਾਂ ਦੇ ਨਾਲ-ਨਾਲ ਨਹਿਰੀ ਪਾਣੀ ਦੀ ਵਰਤੋਂ ਵਧਾਉਣ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਨਹਿਰੀ ਪਾਣੀ ਦੀ ਉਪਲੱਬਧਤਾ ਵਧਣ ਨਾਲ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ ਅਤੇ ਕਿਸਾਨਾਂ ਨੂੰ ਖੇਤੀ ਲਈ ਵਿਕਲਪਕ ਸਿੰਚਾਈ ਸਹੂਲਤ ਮਿਲਦੀ ਹੈ।