ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ :

ਸ਼੍ਰੋਮਣੀ ਅਕਲੀ ਦਲ ਡੈਮੋਕਰੇਟਿਵ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋ ਲੀਗਲ ਜਥੇਬੰਦੀ ਦੇ ਐਲਾਨ ਉਪਰੰਤ ਯੂਥ ਵਿੰਗ ਦੀ ਜਥੇਬੰਦੀ ਦੇ ਵਿਸਥਾਰ ਲਈ ਪਾਰਟੀ ਦੇ ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕੀਤਾ ਗਿਆ। ਜਿਸ 'ਚ ਬਰਨਾਲਾ ਤੋਂ ਉੱਘੇ ਵਪਾਰੀ ਮਨੂੰ ਜਿੰਦਲ ਤੇ ਮਹਿਲ ਕਲਾਂ ਤੋਂ ਅਵਜੀਤ ਰੂਬਲ ਗਿੱਲ ਨੂੰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਉਨ੍ਹਾਂ ਦੀਆਂ ਨਿਭਾਈਆਂ ਗਈਆਂ ਸੇਵਾਵਾਂ ਦੇ ਬਦਲੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ 'ਤੇ ਜ਼ਿਲ੍ਹਾਂ ਬਰਨਾਲਾ 'ਚ ਖੁਸ਼ੀ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਇਸ ਕਮੇਟੀ 'ਚ ਵੱਖ-ਵੱਖ ਵਰਗਾਂ ਨਾਲ ਸੰਬੰਧਿਤ 13 ਨੌਜਵਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਪਾਰਟੀ ਦੀ ਵਿਚਾਰਧਾਰਾ ਨੂੰ ਨੌਜਵਾਨਾਂ ਤੇ ਹੋਰ ਵਰਗਾ 'ਚ ਲੈ ਕੇ ਜਾਵੇਗੀ। ਇਸ ਕਮੇਟੀ ਦੇ ਗਠਨ ਦਾ ਮਕਸਦ ਹੋਰ ਕਮੇਟੀਆਂ ਦੇ ਨਾਲ ਤਾਲਮੇਲ ਬਣਾ ਕੇ ਪਾਰਟੀ ਦੀ ਵਿਚਾਰਧਾਰਾ ਨੂੰ ਪੰਜਾਬ ਦੇ ਵੱਖ-ਵੱਖ ਕੋਨਿਆ 'ਚ ਪਹੁੰਚਾਉਣਾ ਹੈ। ਇਸ 13 ਮੈਂਬਰੀ ਕਮੇਟੀ 'ਚ ਬਰਨਾਲਾ ਤੋਂ ਅਵਜੀਤ ਸਿੰਘ ਰੂਬਲ ਗਿੱਲ ਅਤੇ ਮਨੂੰ ਜਿੰਦਲ ਨੂੰ ਸ਼ਾਮਲ ਕਰਕੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ ਕਰਨ 'ਤੇ ਮਨੂੰ ਜਿੰਦਲ ਤੇ ਰੂਬਲ ਗਿੱਲ ਨੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਡਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਪਾਰਟੀ ਵਲੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਦੇ ਨਾਲ ਨਿਭਾਉਣਗੇ ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ-ਘਰ ਲੈ ਕੇ ਜਾਣਗੇ। ਮਨੂੰ ਜਿੰਦਲ ਨੇ ਕਿਹਾ ਕਿ ਉਹ ਪਾਰਟੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਦਿਨ ਰਾਤ ਇਕ ਕਰ ਦੇਣਗੇ। ਉਨ੍ਹਾਂ ਦੀ ਇਸ ਨਿਯੁਕਤ 'ਤੇ ਉਨ੍ਹਾਂ ਨੂੰ ਰਮਿੰਦਰ ਸਿੰਘ ਰੰਮੀ ਿਢੱਲੋਂ, ਸੁਰਿੰਦਰ ਸਿੰਘ ਆਹਲੂਵਾਲੀਆ, ਇੰਦਰਪਾਲ ਸਿੰਘ ਚਹਿਲ, ਇੰਦਰਪਾਲ ਸਿੰਘ ਦਿਉਲ, ਹਰਦੀਪ ਸਿੰਘ ਘੁੰਨਸ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਗਿੰਦੀ, ਅਜੀਤ ਸਿੰਘ ਕੁਤਬਾ, ਵਿਸਾਲ ਬਾਂਸਲ ਆਦਿ ਨੇ ਮਨੂੰ ਜਿੰਦਲ ਤੇ ਰੂਬਲ ਗਿੱਲ ਨੂੰ ਵਧਾਈ ਦਿੱਤੀ।