ਅਨੇਕਾਂ ਸ਼ਖ਼ਸੀਅਤਾਂ ਨੇ ਮਾਤਾ ਤੇਜ ਕੌਰ ਨੂੰ ਦਿੱਤੀ ਅੰਤਿਮ ਵਿਦਾਇਗੀ
ਅਨੇਕਾਂ ਸਖਸ਼ੀਅਤਾਂ ਨੇ ਮਾਤਾ ਤੇਜ ਕੌਰ ਨੂੰ ਦਿੱਤੀ ਅੰਤਿਮ ਵਿਦਾਇਗੀ
Publish Date: Thu, 18 Dec 2025 05:14 PM (IST)
Updated Date: Thu, 18 Dec 2025 05:15 PM (IST)
ਸੁਖਵਿੰਦਰ ਸਿੰਘ ਅਟਵਾਲ, ਪੰਜਾਬੀ ਜਾਗਰਣ
ਅਮਰਗੜ੍ਹ : ਲੰਮੇ ਸਮੇਂ ਤੋਂ ਆਧੁਨਿਕ ਖੇਤੀ ਤਹਿਤ ਫੁੱਲਾਂ ਦੀ ਕਾਸ਼ਤ ਕਰਨ ਵਾਲ਼ੇ ਇਲਾਕੇ ਅੰਦਰ ਫੁੱਲਾਂ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਅਵਤਾਰ ਸਿੰਘ ਲਾਂਗੜੀਆਂ ਅਤੇ ਨੰਬਰਦਾਰ ਭੁਪਿੰਦਰ ਸਿੰਘ ਲਾਂਗੜੀਆਂ ਦੇ ਮਾਤਾ ਤੇਜ ਕੌਰ (97) ਆਪਣੀ ਸੁਆਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਗੁਰੂ ਚਰਨਾਂ ਵਿੱਚ ਜਾ ਵਿਰਾਜੇ, ਜਿਨ੍ਹਾਂ ਦੇ ਪੰਜ ਭੌਤਿਕ ਸਰੀਰ ਦਾ ਅੰਤਿਮ ਸੰਸਕਾਰ ਪਿੰਡ ਲਾਂਗੜੀਆਂ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਮਾਤਾ ਤੇਜ ਕੌਰ ਦੇ ਮ੍ਰਿਤਕ ਸਰੀਰ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਅਵਤਾਰ ਸਿੰਘ ਅਤੇ ਭੁਪਿੰਦਰ ਸਿੰਘ ਢੀਂਡਸਾ ਵੱਲੋਂ ਦਿਖਾਈ ਗਈ। ਇਸ ਮੌਕੇ ਲਾਂਗੜੀਆਂ ਪਰਿਵਾਰ ਨਾਲ ਸਾਬਕਾ ਆਈਏਐੱਸ ਅਧਿਕਾਰੀ ਗੁਰਲਵਲੀਨ ਸਿੰਘ ਸਿੱਧੂ, ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ, ਜਸਵੀਰ ਸਿੰਘ ਜੱਸੀ ਸੇਖੋ ਮੈਂਬਰ ਫੂਡ ਕਮਿਸ਼ਨ ਪੰਜਾਬ, ਐੱਮਡੀ ਸਵਰਨਜੀਤ ਸਿੰਘ ਪਨੇਸਰ, ਸਰਬਜੀਤ ਸਿੰਘ ਪਨੇਸਰ, ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਦੇ ਭਰਾਤਾ ਕੁਲਵੰਤ ਸਿੰਘ ਗੱਜਣ ਮਾਜਰਾ, ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ, ਸਾਬਕਾ ਚੇਅਰਮੈਨ ਹਰਬੰਸ ਸਿੰਘ ਚੌਂਦਾ, ਮਨਜਿੰਦਰ ਸਿੰਘ ਬਾਵਾ ਸਾਬਕਾ ਪ੍ਰਧਾਨ, ਪ੍ਰਧਾਨ ਕੁਲਵਿੰਦਰ ਸਿੰਘ ਗੋਗੀ ਬਨਭੌਰਾ, ਪ੍ਰਦੀਪ ਸ਼ਰਮਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਅਮਰਗੜ੍ਹ, ਨਿਰਮਲਜੀਤ ਸਿੰਘ ਢੀਂਡਸਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਕਾਨੂੰਨਗੋ ਐਸੋਸੀਏਸ਼ਨ ਦੇ ਸੂਬਾ ਆਗੂ ਹਰਵੀਰ ਸਿੰਘ ਢੀਂਡਸਾ, ਕਿਸਾਨ ਆਗੂ ਭੁਪਿੰਦਰ ਸਿੰਘ ਬਨਭੌਰਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਮਹਿੰਦਰ ਸਿੰਘ, ਚਰਨਜੋਤ ਸਿੰਘ ਮੈਂਬਰ ਬਲਾਕ ਸੰਮਤੀ, ਤੀਰਥ ਸਿੰਘ ਢੀਂਡਸਾ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਨਿਆਮਤਪੁਰ, ਚੀਨੂੰ ਕੌਸ਼ਲ, ਅਸ਼ਵਨੀ ਕੁਮਾਰ ਬਿੱਟੂ, ਭਾਈ ਮਲਕੀਤ ਸਿੰਘ, ਮਾਸਟਰ ਰਣਜੀਤ ਸ਼ਰਮਾ, ਹਰਪ੍ਰੀਤ ਸਿੰਘ ਭੰਗੂ, ਪ੍ਰਿ. ਜਗਤਾਰ ਸਿੰਘ ਢੀਂਡਸਾ, ਬੱਬੀ ਕਾਕੜਾ ਨੇ ਡੂੰਘੇ ਦੁੱਖ ਦਾ ਇਜਹਾਰ ਕਰਦਿਆਂ ਮਾਤਾ ਤੇਜ ਕੌਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।