ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਭਲਕੇ- ਚੁੱਘ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਭਲਕੇ- ਚੁੱਘ
Publish Date: Tue, 01 Sep 2026 04:55 PM (IST)
Updated Date: Wed, 02 Sep 2026 04:01 AM (IST)
ਰਹਿਮਾਨ, ਪੰਜਾਬੀ ਜਾਗਰਣ, ਮਾਲੇਰਕੋਟਲਾ : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 2 ਸਤੰਬਰ ਨੂੰ 5 ਕਿਲੋਮੀਟਰ ਮੈਰਾਥਨ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਸਿੰਘ ਚੁੱਘ ਨੇ ਦੱਸਿਆ ਕਿ ਮੈਰਾਥਨ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ, ਬਰਾਬਰੀ, ਸਦਭਾਵਨਾ ਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਮੈਰਾਥਨ ਸਵੇਰੇ 8 ਵਜੇ ਜ਼ਾਕਿਰ ਹੁਸੈਨ ਸਟੇਡੀਅਮ, ਮਾਲੇਰਕੋਟਲਾ ਤੋਂ ਸ਼ੁਰੂ ਹੋਵੇਗੀ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਪ੍ਰਮੁੱਖ ਮਾਰਗਾਂ ਤੋਂ ਹੁੰਦੀ ਹੋਈ ਮੁੜ ਸਟੇਡੀਅਮ ਵਿਖੇ ਸਮਾਪਤ ਹੋਵੇਗੀ। ਕੁਲਦੀਪ ਸਿੰਘ ਚੁੱਘ ਨੇ ਕਿਹਾ ਕਿ ਇਹ ਮੈਰਾਥਨ ਕੇਵਲ ਇਕ ਖੇਡ ਗਤੀਵਿਧੀ ਨਹੀਂ, ਸਗੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ, ਆਪਸੀ ਪਿਆਰ ਅਤੇ ਭਾਈਚਾਰਕ ਏਕਤਾ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਸਾਰਥਕ ਉਪਰਾਲਾ ਹੈ। ਇਸ ਰਾਹੀਂ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਸਮਾਜ ਵਿੱਚ ਸਦਭਾਵਨਾ ਅਤੇ ਸਮਾਨਤਾ ਦੀ ਭਾਵਨਾ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ, ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ, ਨੌਜਵਾਨਾਂ, ਖੇਡ ਪ੍ਰੇਮੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਮੈਰਾਥਨ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।