ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਡੀਐੱਸਪੀ ਦਫ਼ਤਰ ਅੱਗੇ ਧਰਨਾ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਡੀਐਸਪੀ ਦਫਤਰ ਅੱਗੇ ਧਰਨਾ
Publish Date: Fri, 10 Apr 2026 06:07 PM (IST)
Updated Date: Sat, 11 Apr 2026 04:09 AM (IST)
ਮਜ਼ਦੂਰਾਂ ’ਤੇ ਝੂਠੇ ਪਰਚੇ ਰੱਦ ਕਰਨ ਦੀ ਕੀਤੀ ਮੰਗ
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪਿੰਡ ਪੰਧੇਰ ਵਿਖੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨੇ ਮਜ਼ਦੂਰਾਂ ਦੀ ਕੁੱਟਮਾਰ ਤੇ ਜਾਤੀ ਸੁਚਕ ਸ਼ਬਦ ਬੋਲਣ ਨੂੰ ਲੈ ਕੇ ਤੇ ਮਜ਼ਦੂਰਾਂ ਨੂੰ ਝੂਠੇ ਕੇਸ ’ਚੋਂ ਜੇਲ੍ਹ ’ਚੋਂ ਰਿਹਾਅ ਕਰਵਾਉਣ ਲਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਡੀਐੱਸਪੀ ਬਰਨਾਲਾ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ। ਧਰਨੇ ਨੂੰ ਸਬੋਧਨ ਕਰਦੇ ਹੋਏ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਜਸਵੀਰ ਕੌਰ ਨੱਤ, ਦਲਿਤ ਮੁਕਤੀ ਮੋਰਚਾ ਦੇ ਆਗੂ ਜੁਗਰਾਜ ਸਿੰਘ ਟੱਲੇਵਾਲ, ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ ਨੇ ਕਿਹਾ ਕਿ ਆਮ ਆਦਮੀ ਦੀ ਮਾਨ ਸਰਕਾਰ ਮਜ਼ਦੂਰ ਵਿਰੋਧੀ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪੇਂਡੂ ਧਨਾਢਾ ਦੀਆਂ ਗਰੀਬ ਵਿਰੋਧੀ ਫੈਸਲੇ ਨੂੰ ਕਦੇ ਵੀ ਸਹਿਣ ਨਹੀਂ ਕੀਤਾ ਜਾਵੇਗਾ। ਆਉਣ ਵਾਲੇ ਸਮੇ ’ਚ ਤਿੱਖੇ ਸੰਘਰਸ਼ਾਂ ਦੇ ਟਾਕਰੇ ਕਰਨ ਲਈ ਤਿਆਰ ਰਹੇ ਪੰਜਾਬ ਸਰਕਾਰ। ਉਨ੍ਹਾਂ ਮੰਗ ਕੀਤੀ ਕਿ ਪੰਧੇਰ ਦੇ ਧਨਾਂਢਾ ਤੇ ਐੱਸਸੀ ਐਕਟ ਅਧੀਨ ਕੇਸ ਦਰਜ ਕਰ ਕੇ ਜੇਲ੍ਹ ਭੇਜਿਆ ਜਾਵੇ ਤੇ ਮਜ਼ਦੂਰਾਂ ਨੂੰ ਬਿਨ੍ਹਾਂ ਸ਼ਰਤ ਤੋਂ ਰਿਹਾਅ ਕੀਤਾ ਜਾਵੇ ਤੇ ਐੱਸਐੱਚਓ ਧਨੌਲਾ ਨੂੰ ਨੋਕਰੀ ਤੋਂ ਖਾਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੀੜਤਾ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਡੀਐੱਸਪੀ ਬਰਨਾਲਾ ਦੇ ਭਰੋਸੇ ਤੇ ਧਰਨਾ ਚੁੱਕ ਲਿਆ। ਇਸ ਮੌਕੇ ਇਕਬਾਲ ਕੌਰ ਉਦਾਸੀ, ਬਲਵਿੰਦਰ ਸਿੰਘ ਘਰਾਗਣਾ, ਹਰਮਨ ਸਿੰਘ ਹਿਮਤਪੁਰਾ, ਜੀਤ ਸਿੰਘ ਬੋਹਾ, ਬਿੱਟੂ ਸਿੰਘ ਖੋਖਰ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ ਆਦਿ ਆਗੁ ਹਾਜਰ ਸਨ।