ਅਹਿਮਦਗੜ੍ਹ ’ਚ ਪੰਜਾਬ ਬੰਦ ਦੇ ਸੱਦੇ ਨੂੰ ਮੈਡੀਕਲ ਸਟੋਰਾਂ ਵੱਲੋਂ ਵੀ ਸਮਰਥਨ
ਅਹਿਮਦਗੜ੍ਹ ’ਚ ਪੰਜਾਬ ਬੰਦ ਦੇ ਸੱਦੇ ਨੂੰ ਮੈਡੀਕਲ ਸਟੋਰਾਂ ਵੱਲੋਂ ਵੀ ਸਮਰਥਨ
Publish Date: Thu, 15 Oct 2026 03:22 PM (IST)
Updated Date: Thu, 15 Oct 2026 03:24 PM (IST)
ਮਹਾਂਵੀਰ ਗੋਇਲ, ਪੰਜਾਬੀ ਜਾਗਰਣ, ਅਹਿਮਦਗੜ੍ਹ : ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਗਰੋਂ ਪਰਵਿੰਦਰ ਸਿੰਘ ਝੋਟਾ ਇਨਸਾਫ ਕਮੇਟੀ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਹਿਮਦਗੜ੍ਹ ਵਿੱਚ ਵੀ ਭਰਵਾਂ ਹੁੰਗਾਰਾ ਮਿਲਿਆ। ਅਹਿਮਦਗੜ੍ਹ ਦੇ ਜਿੱਥੇ ਸਮੂਹ ਵਪਾਰਕ ਅਦਾਰੇ ਬੰਦ ਰਹੇ ਉੱਥੇ ਇੱਕ ਖਾਸ ਗੱਲ ਦੇਖਣ ਨੂੰ ਮਿਲੀ ਕਿ ਬੰਦ ਦੌਰਾਨ ਸ਼ਹਿਰ ਦੇ ਮੈਡੀਕਲ ਸਟੋਰ ਵੀ ਬੰਦ ਰਹੇ। ਖ਼ਾਸ ਗੱਲ ਇਹ ਰਹੀ ਕਿ ਐਮਰਜੈਂਸੀ ਸੇਵਾਵਾਂ ਦੇ ਮੱਦੇਨਜ਼ਰ ਛੋਟ ਹੋਣ ਦੇ ਬਾਵਜੂਦ ਮੈਡੀਕਲ ਸਟੋਰ ਸੰਚਾਲਕਾਂ ਨੇ ਦੁਕਾਨਾਂ ਬੰਦ ਰੱਖ ਕੇ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ ਅਤੇ ਪਰਮਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਨਾਲ ਇਕਜੁੱਟਤਾ ਪ੍ਰਗਟਾਈ। ਇਸ ਸਬੰਧੀ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਖਬੀਰ ਸਿੰਘ ਮਾਨ,ਸਕੱਤਰ ਸ਼ਸ਼ੀ ਕੁਮਾਰ ਗੋਇਲ ਅਤੇ ਮੀਡੀਆ ਸਲਾਹਕਾਰ ਮਹਾਂਵੀਰ ਗੋਇਲ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦਾ ਕਤਲ ਬੇਹੱਦ ਦੁਖਦਾਈ ਹੈ ਅਤੇ ਇਸ ਮਾਮਲੇ ਵਿੱਚ ਪਰਿਵਾਰ ਨੂੰ ਪੂਰਨ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਭਾਈਚਾਰਾ ਨਸ਼ਿਆਂ ਦੇ ਖ਼ਿਲਾਫ਼ ਹੈ ਅਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਦਾ ਸਮਰਥਨ ਨਹੀਂ ਕਰਦਾ, ਭਾਵੇਂ ਉਹ ਕਿਸੇ ਵੀ ਵਰਗ ਨਾਲ ਸਬੰਧਤ ਹੋਵੇ।