ਬੂਟਾ ਸਿੰਘ ਚੌਹਾਨ, ਸੰਗਰੂਰ : ਸਥਾਨਕ ਤਹਿਸੀਲ ਕੰਪਲੈਕਸ ਜ਼ਿਲ੍ਹਾ ਪੈਨਸ਼ਨਰ ਭਵਨ ਵਿਖੇ ਪੰਜਾਬ ਸਟੇਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਐਮ.ਐਂਡ.ਏ.) ਦੇ ਮੁੱਖ ਅਹੁਦੇਦਾਰਾਂ ਦੀ ਇਕੱਤਰਤਾ ਸੂਬਾ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਹੋਈ। ਉਨ੍ਹਾਂ ਨਾਲ ਪ੍ਰਧਾਨਗੀ ਮੰਡਲ ਵਿੱਚ ਸਰਪ੍ਰਸਤ ਇੰਜੀਨੀਅਰ ਪਰਵੀਨ ਬਾਂਸਲ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਖਾਲਸਾ, ਵਾਈਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਓ.ਪੀ.ਖਿੱਪਲ, ਕਰਨੈਲ ਸਿੰਘ ਸੇਖੋਂ, ਡਾ. ਮਨਮੋਹਣ ਸਿੰਘ, ਕੰਵਲਜੀਤ ਸਿੰਘ, ਮੀਤ ਪ੍ਰਧਾਨ ਪਵਨ ਕੁਮਾਰ ਸ਼ਰਮਾ, ਮਹੇਸ਼ ਜੌਹਰ, ਜਗਦੀਸ਼ ਰਾਏ ਸਿੰਗਲਾ ਹੋਰ ਵੀ ਹਾਜ਼ਰ ਸਨ।

ਜਨਰਲ ਸਕੱਤਰ ਤਿਲਕ ਰਾਜ ਸੱਚਦੇਵਾ, ਆਰਗੇਨਾਈਜ਼ਰ ਸੁਰਿੰਦਰ ਸਿੰਘ ਸੋਢੀ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਚੱਲ ਰਹੇ ਸੰਘਰਸ਼ਾਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੂਬਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ (ਐਮ.ਐਂਡ.ਏ.) ਵੱਲੋਂ ਹਰ ਸਾਲ ਪੈਨਸ਼ਨਰ ਦਿਹਾੜੇ ਮੌਕੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਜਾਂਦੀ ਹੈ। ਉਸ ਦੇ ਨਾਲ ਹੀ ਦਸੰਬਰ ਮਹੀਨੇ ਵਿੱਚ ਧਾਰਮਿਕ ਸਮਾਗਮਾਂ ਦਾ ਵੀ ਆਯੋਜਨ ਕੀਤਾ ਜਾਂਦਾ ਹੈ ਜਿਸ ਲਈ ਤਿਆਰੀ ਤੇ ਵਿਚਾਰ ਵਿਟਾਂਦਰਾ ਕਰਨ ਲਈ ਜ਼ਿਲ੍ਹਾ ਪੱਧਰ 'ਤੇ 28 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10-30 ਵਜੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਸੱਦ ਲਈ ਗਈ ਹੈ।