ਮਜ਼ਦੂਰ ਮੁਕਤੀ ਮੋਰਚਾ ਨੇ ਕੀਤੀ ਮੀਟਿੰਗ
ਮਜ਼ਦੂਰ ਮੁਕਤੀ ਮੋਰਚਾ ਵਲੋਂ ਕੀਤੀ ਗਈ ਮੀਟਿੰਗ
Publish Date: Fri, 10 Apr 2026 05:54 PM (IST)
Updated Date: Sat, 11 Apr 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪਿਛਲੇ ਦਿਨੀਂ ਨੌਜਵਾਨ ਆਗੂ ਹਰਜੀਤ ਸਿੰਘ ਖ਼ਿਆਲੀ ਨੂੰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਵੱਲੋਂ ਨੋਟਿਸ ਭੇਜ ਕੇ ਡੀਡੀਪੀਓ ਦਫ਼ਤਰ ’ਚ ਪੇਸ਼ ਹੋਣ ਦੇ ਮਾਮਲੇ ਨੂੰ ਲੈ ਕੇ ਦਲਿਤ ਤੇ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਸਰਪੰਚ ਜਗਰਾਜ ਸਿੰਘ ਟੱਲੇਵਾਲ ਤੇ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਗੋਬਿੰਦ ਸਿੰਘ ਛਾਜਲੀ ਵੱਲੋਂ ਮੀਟਿੰਗ ਕੀਤੀ ਗਈ। ਆਗੂਆਂ ਕਿਹਾ ਕਿ ਖ਼ਿਆਲੀ ਪਿਛਲੇ ਲੰਮੇਂ ਸਮੇਂ ਤੋਂ ਸਰਕਾਰੀ ਹਸਪਤਾਲ ਮਹਿਲ ਕਲਾਂ ’ਚ ਡਾਕਟਰਾਂ ਦੀ ਘਾਟ ਨੂੰ ਲੈ ਕੇ ਲੜਾਈ ਲੜ ਰਿਹਾ ਹੈ ਤੇ ਹੋਰ ਜਿੱਥੇ ਕਿਤੇ ਵੀ ਕਿਸੇ ਨਾਲ ਕੋਈ ਧੱਕਾ ਹੁੰਦਾ ਹੈ ਉਸਦੀ ਆਵਾਜ਼ ਬੁਲੰਦ ਕਰਦਾ ਹੈ ਤੇ ਉਸਨੂੰ ਇਨਸਾਫ਼ ਦਿਵਾਉਂਦਾ ਹੈ। ਇਸ ਕਰਕੇ ਇਹ ਨੌਜਵਾਨ ਆਗੂ ਇਸ ਸਰਮਾਏਦਾਰੀ ਪੱਖੀ ਸਰਕਾਰ ਦੀ ਅੱਖ ’ਚ ਰੜਕ ਰਿਹਾ ਹੈ। ਆਗੂ ਗੋਬਿੰਦ ਛਾਜਲੀ ਤੇ ਬਲਦੇਵ ਸਿੰਘ ਖ਼ਾਲਸਾ ਨੇ ਮੰਗ ਕੀਤੀ ਕਿ ਨੌਜਵਾਨ ਆਗੂ ਖਿਆਲੀ ’ਤੇ ਜ਼ੋ ਝੂਠੇ ਇਲਜ਼ਾਮ ਲਗਾਏ ਗਏ ਹਨ ਉਸਦੀ ਜਾਂਚ ਹੋਣੀ ਚਾਹੀਦੀ ਹੈ ਤੇ ਗਲਤ ਇਲਜ਼ਾਮ ਲਗਾਉਣ ਵਾਲਿਆਂ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।