ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਨੇ ਕੀਤੀ ਮੀਟਿੰਗ
ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ
Publish Date: Fri, 10 Apr 2026 06:09 PM (IST)
Updated Date: Sat, 11 Apr 2026 04:09 AM (IST)
ਰੇਸ਼ਮ ਦੂਆ, ਪੰਜਾਬੀ ਜਾਗਰਣ, ਬਰਨਾਲਾ : ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਪ੍ਰਧਾਨ ਜਗਸੀਰ ਸਿੰਘ ਨਾਈਵਾਲ ਦੀ ਪ੍ਰਧਾਨਗੀ ਹੇਠ ਸਹਾਇਕ ਕਿਰਤ ਕਮਿਸ਼ਨਰ ਨਾਲ ਮੀਟਿੰਗ ਕੀਤੀ। ਪ੍ਰਧਾਨ ਜਗਸੀਰ ਸਿੰਘ ਨਾਈਵਾਲਾ, ਸਾਬਕਾ ਐੱਮਐੱਲਏ ਤਰਸੇਮ ਜ਼ੋਧਾਂ, ਕਾ. ਪ੍ਰਕਾਸ਼ ਸਿੰਘ ਹਿਸੋਵਾਲ ਤੇ ਚਰਨਜੀਤ ਸਿੰਘ ਆਦਿ ਨੇ ਕਿਹਾ ਕਿ ਉਨ੍ਹਾ ਵੱਲੋਂ ਭੱਠਾ ਮਾਲਕਾਂ ਨਾਲ ਭੱਠਾਂ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਸਹਾਇਕ ਕਿਰਤ ਕਮਿਸ਼ਨ ਦਫ਼ਤਰ ਬਰਨਾਲਾ ਵਿਖੇ ਮੀਟਿੰਗ ਕੀਤੀ ਗਈ। ਇਸ ’ਚ ਭੱਠਾ ਮਾਲਕਾਂ ਵੱਲੋਂ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਮੰਨਿਆ ਗਿਆ ਤੇ 42 ਰੁਪਏ ਦਾ ਵਾਧਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭੱਠਾ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਭੱਠਾ ਮਜ਼ਦੂਰਾਂ ਨੂੰ ਵੱਖਰੇ ਤੌਰ ’ਤੇ ਬਾਥਰੂਮ ਬਣਾਏ ਜਾਣ। ਭੱਠਾ ਮਜ਼ਦੂਰਾਂ ਲਈ ਸਾਫ਼ ਪਾਣੀ ਦਾ ਪ੍ਰਬੰਧ ਕੀਤਾ ਜਾਵੇ। ਮਜ਼ਦੂਰਾਂ ਦਾ ਬੀਮਾਂ ਕੀਤਾ ਜਾਵੇ ਆਦਿ ਮੰਗਾਂ ਸਬੰਧੀ ਵੀ ਵਿਚਾਰ ਵਟਾਦਰਾਂ ਗਿਆ। ਇਸ ਮੌਕੇ ਚਰਨਜੀਤ ਸਿੰਘ, ਨਿਰਮਲ ਸਿੰਘ ਨਿੰਮਾ, ਸਤਨਾਮ ਰਾਏਕੋਟ ਆਦਿ ਵੀ ਹਾਜ਼ਰ ਸਨ।