ਅਮਨਦੀਪ ਮਾਝਾ/ਮੁਕੇਸ਼ ਸਿੰਗਲਾ, ਭਵਾਨੀਗੜ੍ਹ : ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਫੱਗੂਵਾਲਾ ਵਿਖੇ ਹੋਈ ਜਿਸ ਵਿਚ ਵੱਖ-ਵੱਖ ਮੱੁਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੀਆਂ ਆਰਥਿਕ ਨੀਤੀਆਂ ਦੇ ਤਹਿਤ ਆਏ ਦਿਨ ਕਿਸਾਨਾਂ ਮਜ਼ਦੂਰਾਂ ਦੀ ਹਾਲਤ ਤਰਸਯੋਗ ਬਣਦੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਵੋਟਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ। ਪ੍ਰੰਤੂ ਅੱਜ ਨਾ ਤਾਂ ਸਰਕਾਰ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰ ਸਕੀ ਹੈ ਨਾ ਹੀ ਜ਼ਮੀਨਾਂ ਅਤੇ ਘਰਾਂ ਦੀਆਂ ਕੁਰਕੀਆਂ ਰੁਕੀਆਂ ਨੇ, ਨਾ ਘਰ-ਘਰ ਨੌਕਰੀ ਦਿੱਤੀ ਗਈ ਨਾ ਹੀ ਪੰਜਾਬ ਚੋਂ ਨਸ਼ਾ ਖਤਮ ਹੋਇਆ। ਅੱਜ ਪੰਜਾਬ 'ਚ ਕਿਸਾਨਾਂ ਮਜ਼ਦੂਰਾਂ, ਕਿਸਾਨਾਂ ਦੇ ਨਾਲ-ਨਾਲ ਵਿਦਿਆਰਥੀਆਂ 'ਤੇ ਨੌਜਵਾਨ ਪੀੜ੍ਹੀ ਦੀ ਹਾਲਤ ਵੀ ਤਰਸਯੋਗ ਬਣੀ ਹੋਈ ਹੈ। ਇਸ ਮੌਕੇ ਗੁਰਦੇਵ ਸਿੰਘ ਆਲੋਅਰਖ, ਜੋਗਿੰਦਰ ਸਿੰਘ ਆਲੋਅਰਖ, ਲਾਭ ਸਿੰਘ ਖੁਰਾਣਾ, ਜਿੰਦਰ ਸਿੰਘ ਘਰਾਚੋਂ, ਰਘਵੀਰ ਸਿੰਘ ਘਰਾਚੋਂ, ਮੱਘਰ ਸਿੰਘ ਜਲਾਣ, ਨਾਜਰ ਸਿੰਘ ਬਲਵਾੜ, ਜੱਸੀ ਸਿੰਘ ਨਾਗਰਾ, ਨਿਰਭੈ ਸਿੰਘ ਆਲੋਅਰਖ ਵੀ ਹਾਜ਼ਰ ਸਨ।