ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤਕ ਪੁੱਜਦਾ ਕਰਨ ਤੇ ਵਿਕਾਸ ਕਾਰਜਾਂ ਨੂੰ ਸਹੀ ਢੰਗ ਨਾਲ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨਿਕ ਅਧਿਕਾਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ। ਇਸ ਦੇ ਨਾਲ ਹੀ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਆਮ ਲੋਕਾਂ ਦੀ ਸਿਹਤ ਨਾਲ ਜੁੜੇ ਹਰ ਪਹਿਲੂ 'ਤੇ ਧਿਆਨ ਦਿੱਤਾ ਜਾਵੇ ਤਾਂ ਜੋ ਬਰਨਾਲਾ ਵਾਸੀਆਂ ਨੂੰ ਰਹਿਣ ਸਹਿਣ ਲਈ ਚੰਗਾ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੱਥੇ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਂਵਾਰ ਕੀਤੇ ਗਏ ਕਾਰਜਾਂ ਸਬੰਧੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਸਨੀਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਦੇ ਨਾਲ-ਨਾਲ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵੱਖ ਵੱਖ ਵਿਭਾਗਾਂ ਵੱਲੋਂ ਬਹੁਤ ਹੀ ਤਨਦੇਹੀ ਨਾਲ ਕੰਮ ਕੀਤਾ ਵੀ ਜਾ ਰਿਹਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇਸ ਤਰ੍ਹਾਂ ਹੀ ਲਗਾਤਾਰ ਕੰਮ ਕੀਤਾ ਜਾਵੇ ਤਾਂ ਜੋ ਇਸ ਮਿਸ਼ਨ ਦਾ ਵੱਧ ਤੋਂ ਵੱਧ ਲਾਭ ਆਮ ਲੋਕਾਂ ਤੱਕ ਪੁੱਜਦਾ ਰਹੇ। ਉਨ੍ਹਾਂ ਨਗਰ ਕੌਂਸਲਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਾਫ਼-ਸਫ਼ਾਈ ਦਾ ਖ਼ਾਸ ਖਿਆਲ ਰੱਖਿਆ ਜਾਵੇ ਤਾਂ ਜੋ ਜ਼ਿਲ੍ਹੇ ਵਿਚ ਸਾਫ਼-ਸੁਥਰਾ ਤੇ ਬਿਮਾਰੀ ਰਹਿਤ ਆਲਾ ਦੁਆਲਾ ਰੱਖਿਆ ਜਾ ਸਕੇ। ਇਸ ਦੌਰਾਨ ਸੁਵਿਧਾ ਕੇਂਦਰ ਦੀ ਪੈਡੇਂਸੀ, ਆਰਟੀਐਸ, ਈ-ਡਿਸਟਿ੍ਕਟ, ਆਰਟੀਆਈ., ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ, ਤੰਬਾਕੂ ਕੰਟਰੋਲ, ਨੈਸ਼ਨਲ ਹੈਲਥ ਮਿਸ਼ਨ, ਤੰਬਾਕੂ ਕੰਟਰੋਲ (ਕੋਟਪਾ), ਡਰਗੱਜ਼, ਜਨ ਅੌਸ਼ਧੀ ਕੇਂਦਰ, ਸਰਵ ਸਿੱਖਿਆ ਅਭਿਆਨ, ਮਿੱਡ ਡੇ ਮੀਲ, ਬੇਟੀ ਬਚਾਓ ਬੇਟੀ ਪੜ੍ਹਾਓ, ਆਵਾਜ਼ੀ ਪ੍ਰਦੂਸਣ ਤੇ ਪਲਾਸਟਿਕ ਦੇ ਲਿਫਾਫਿਆਂ ਦੀ ਰੋਕਥਾਮ, ਹਿਉਮਨ ਰਾਈਟ/ ਐਸਸੀ ਜਾਂ ਕਿਸੇ ਹੋਰ ਕਮਿਸ਼ਨ ਪਾਸੋ ਹਰ ਪ੍ਰਕਾਰ ਦੇ ਲੰਬਿਤ ਪੱਤਰਾਂ ਦੇ ਨਿਪਟਾਰੇ ਬਾਰੇ ਸ਼ਿਕਾਇਤਾਂ ਆਦਿ ਦੀਆਂ ਮਹੀਨਾਵਾਰ ਮੀਟਿੰਗਾਂ ਹੋਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਰੂਹੀ ਦੁੱਗ, ਐੱਸਡੀਐੱਮ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਡਾ. ਕਰਮਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਜੀਵ ਕੁਮਾਰ, ਸਿਵਲ ਸਰਜਨ ਡਾ. ਜੁਗਲ ਕਿਸ਼ੌਰ, ਤਹਿਸੀਲਦਾਰ ਹਰਬੰਸ ਸਿੰਘ, ਸਬ ਰਜਿਸਟਰਾਰ ਗੁਰਮੁੱਖ ਸਿੰਘ, ਜ਼ਿਲ੍ਹਾ ਪ੍ਰਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਰਬਜੀਤ ਸਿੰਘ ਤੂਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਮਨਿੰਦਰ ਕੌਰ, ਨਾਇਬ ਤਹਿਸੀਲਦਾਰ ਗੁਰਪ੍ਰਰੀਤ ਕੌਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।