ਮਾਝਾ/ਸਿੰਗਲਾ, ਭਵਾਨੀਗੜ੍ਹ : ਡਾ. ਅੰਕੁਰ ਮਹਿੰਦਰੂ ਐੱਸਡੀਐੱਮ ਭਵਾਨੀਗੜ੍ਹ ਨੇ ਸਬ-ਡਵੀਜ਼ਨ ਭਵਾਨੀਗੜ੍ਹ ਦੇ ਕੰਬਾਈਨ ਮਾਲਕਾਂ ਦੇ ਨੁਮਾਇੰਦਿਆਂ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਝੋਨੇ ਦੀ ਕਟਾਈ ਨੂੰ ਲੈ ਕੇ ਸਾਂਝੀ ਮੀਟਿੰਗ ਕੀਤੀ।

ਮੀਟਿੰਗ ਵਿਚ ਡਾ. ਮਹਿੰਦਰੂ ਨੇ ਕਿਹਾ ਕਿ ਮੰਡੀਆਂ ਵਿਚ ਪੂਰੀ ਤਰ੍ਹਾਂ ਪੱਕਾ ਤੇ ਸੁੱਕਾ ਝੋਨਾ ਲਿਆਉਣ ਲਈ ਸਰਕਾਰ ਵੱਲੋਂ ਕੁਝ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਕਿ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਝੋਨੇ ਵੇਚਣ ਸਮਂੇ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਕੰਬਾਈਨ ਚਲਾਉਣ ਦਾ ਸਮਾਂ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤਕ ਨਿਰਧਾਰਤ ਕੀਤਾ ਗਿਆ ਹੈ । ਇਸ ਲਈ ਸਾਰੇ ਕੰਬਾਈਨ ਮਾਲਕ ਆਪਣੀਆਂ ਕੰਬਾਈਨਾਂ ਨਿਰਧਾਰਤ ਕੀਤੇ ਗਏ ਸਮੇਂ ਅੰਦਰ ਹੀ ਚਲਾਉਣ । ਉਨ੍ਹਾਂ ਇਹ ਵੀ ਹਿਦਾਇਤ ਕੀਤੀ ਕਿ ਜੇਕਰ ਚੈਕਿੰਗ ਦੌਰਾਨ ਕੋਈ ਵਿਅਕਤੀ ਉਕਤ ਸਮਂੇ ਦੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿਚ ਸਬ ਡਵੀਜ਼ਨ ਕੰਬਾਈਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਸ਼ੇਰਗਿੱਲ, ਪ੍ਰਰੈਸ ਸਕੱਤਰ ਸੁਖਬੀਰ ਸਿੰਘ ਅਤੇ ਡਾ. ਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਭਵਾਨੀਗੜ੍ਹ ਹਾਜ਼ਰ ਸਨ।