- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਸਰਾ ਕਾਲਜ ’ਚ ਮੈਗਾ ਖੂਨਦਾਨ ਕੈਂਪ, 101 ਯੂਨਿਟ ਖੂਨ ਇਕੱਤਰ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ,
ਭਵਾਨੀਗੜ੍ਹ : ਆਸਰਾ ਕਾਲਜ ਵਿਖੇ ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਸ਼ਾਲ ਮੈਗਾ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕੁੱਲ 101 ਯੂਨਿਟ ਖੂਨ ਇਕੱਤਰ ਕੀਤਾ ਗਿਆ, ਜੋ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਵਰਤਿਆ ਜਾਵੇਗਾ।
ਕੈਂਪ ਦਾ ਉਦਘਾਟਨ ਆਸਰਾ ਕਾਲਜ ਦੇ ਚੇਅਰਮੈਨ ਡਾ. ਆਰਕੇ ਗੋਇਲ ਅਤੇ ਐੱਮਡੀ ਡਾ. ਕੇਸ਼ਵ ਗੋਇਲ ਵੱਲੋਂ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ, ਕਾਲਜ ਸਟਾਫ਼ ਅਤੇ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਖ਼ੂਨਦਾਨ ਕੀਤਾ। ਮਾਹਿਰ ਡਾਕਟਰੀ ਟੀਮ ਵੱਲੋਂ ਖ਼ੂਨਦਾਨ ਕਰਨ ਵਾਲੇ ਸਾਰੇ ਦਾਨੀਆਂ ਦੀ ਸਿਹਤ ਜਾਂਚ ਕਰਨ ਉਪਰੰਤ ਸੁਰੱਖਿਅਤ ਢੰਗ ਨਾਲ ਖੂਨ ਇਕੱਤਰ ਕੀਤਾ ਗਿਆ।
ਇਸ ਮੌਕੇ ਡਾ. ਆਰਕੇ ਗੋਇਲ (ਚੇਅਰਮੈਨ), ਡਾ. ਕੇਸ਼ਵ ਗੋਇਲ (ਐੱਮਡੀ) ਅਤੇ ਅਰਪਿਤ ਗੋਇਲ (ਕੈਂਪਸ ਡਾਇਰੈਕਟਰ) ਨੇ ਲੋਕਾਂ ਨੂੰ ਖ਼ੂਨਦਾਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜਕੱਲ੍ਹ ਵੱਖ-ਵੱਖ ਬਿਮਾਰੀਆਂ ਅਤੇ ਹਾਦਸਿਆਂ ਦੇ ਮਾਮਲਿਆਂ ਕਾਰਨ ਬਲੱਡ ਬੈਂਕਾਂ ਵਿੱਚ ਖੂਨ ਦੀ ਲੋੜ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸੇਵਾ ਦਾ ਮਹੱਤਵਪੂਰਨ ਉਪਰਾਲਾ ਹੈ ਅਤੇ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਖੂਨਦਾਨ ਲਈ ਅੱਗੇ ਆਉਣਾ ਚਾਹੀਦਾ ਹੈ। ਖੂਨਦਾਨ ਕਰਨ ਵਾਲੇ ਸਾਰੇ ਦਾਨੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ. ਵਿਕਾਸ ਗੋਇਲ, ਡਾ. ਮੁਨੀਸ਼ ਗੋਇਲ, ਡਾ. ਰਿਤੂ ਚੌਪੜਾ, ਅੰਜੂ ਖੋਸਲਾ ਹਾਜਰ ਸਨ।