ਬੂਟਾ ਸਿੰਘ ਚੌਹਾਨ, ਸੰਗਰੂਰ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਰਾਸ਼ਟਰੀ ਕਿਸਾਨ ਮਹਾਂ ਸੰਘ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫ਼ਤਹਿਗੜ੍ਹ ਭਾਦਸੋ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਸੰਗਰੂਰ ਘਣਸ਼ਿਆਮ ਥੋਰੀ ਨੂੰ ਸੌਂਪਿਆ ਗਿਆ। ਜ਼ਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਨੇ ਚਿੰਤਾ ਜ਼ਾਹਿਰ ਕੀਤੀ ਕਿ ਛੱਪ ਰਹੀਆਂ ਖ਼ਬਰਾਂ ਤੋਂ ਜ਼ਾਹਿਰ ਹੈ ਕਿ ਭਾਰਤ ਸਰਕਾਰ ਵੱਲੋਂ ਖੇਤੀਬਾੜੀ ਵਿਆਪਕ ਆਰਥਿਕ ਭਾਈਵਾਲੀ (ਆਰਸੀਈਪੀ) ਸਮਝੌਤੇ 'ਤੇ ਦਸਤਖ਼ਤ ਕਰਨ ਲਈ ਤਿਆਰ ਹੈ। ਚੱਠਾ ਨੇ ਕਿਹਾ ਕਿ ਇਸ ਸਮਝੌਤੇ ਨਾਲ ਚੀਨ, ਨਿਊਜ਼ੀਲੈਂਡ, ਜਪਾਨ, ਆਸਟ੍ਰੇਲੀਆ, ਦੱਖਣੀ ਕੋਰੀਆ ਆਦਿ ਦੇਸ਼ਾਂ ਤੋਂ ਖੇਤੀ ਅਤੇ ਦੁੱਧ ਉਤਪਾਦ ਬਿਨਾਂ ਟੈਕਸ ਤੋਂ ਭਾਰਤ ਆਉਣਗੇ। ਜਿਸ ਨਾਲ ਭਾਰਤੀ ਕਿਸਾਨ ਤੇ ਦੁੱਧ ਉਤਪਾਦਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ।

ਕਿਸਾਨ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਚਿਰ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਪਰਾਲੀ ਦਾ ਕੋਈ ਪੁਖਤਾ ਪ੍ਰਬੰਧ ਨਹੀਂ ਕਰ ਲੈਂਦੀ, ਉਨ੍ਹਾਂ ਚਿਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਨਾ ਰੋਕਿਆ ਜਾਵੇ, ਜੇਕਰ ਕਿਸਾਨਾਂ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ ਤਾਂ ਜਥੇਬੰਦੀ ਤਿੱਖਾ ਸੰਘਰਸ਼ ਲੜਨ ਲਈ ਤਿਆਰ ਹੈ। ਉਨ੍ਹਾਂ ਮੰਗ ਪੱਤਰ ਆਪਣੀਆਂ ਹੋਰ ਮੰਗਾਂ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਕਸ਼ਮੀਰ ਸਿੰਘ ਕਾਕੜਾ, ਭਵਾਨੀਗੜ੍ਹ ਬਲਾਕ ਦੇ ਪ੍ਰਧਾਨ ਕਰਨੈਲ ਸਿੰਘ ਕਾਕੜਾ, ਸੁਨਾਮ ਬਲਾਕ ਦੇ ਪ੍ਰਧਾਨ ਹਰੀ ਸਿੰਘ ਚੱਠਾ, ਤਾਰਾ ਸਿੰਘ ਕਾਕੜਾ, ਪ੍ਰਧਾਨ ਰਾਜਿੰਦਰ ਸਿੰਘ ਨਮੋਲ, ਕਰਮ ਸਿੰਘ ਨਮੋਲ, ਮੋਹਨ ਲਾਲ ਨਮੋਲ, ਭਾਨ ਸਿੰਘ ਨਮੋਲ, ਹਰਦਿਆਲ ਸਿੰਘ ਮੀਤ ਪ੍ਰਧਾਨ ਨਮੋਲ, ਸਾਧਾ ਸਿੰਘ ਨਮੋਲ, ਗੁਰਨਚਰਨ ਸਿੰਘ ਨਮੋਲ, ਚਰਨਜੀਤ ਸਿੰਘ ਨਮੋਲ, ਜਰਨੈਲ ਸਿੰਘ ਨਮੋਲ, ਸ਼ੇਰਾ ਸਿੰਘ ਜਲੂਰ ਵੀ ਹਾਜ਼ਰ ਸਨ।