- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਾਂ ਸਬੰਧੀ ਡੀਸੀ ਨੂੰ ਸੌਂਪਿਆ ਮੰਗ-ਪੱਤਰ

ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ,
ਅਮਰਗੜ੍ਹ : ਦਿ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਜ਼ਿਲ੍ਹਾ ਮਲੇਰਕੋਟਲਾ ਅਤੇ ਸਮੁੱਚੀ ਪੀਪੀਏ ਪੰਜਾਬ ਦੀ ਟੀਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹ ਫੋਟੋਗ੍ਰਾਫਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਸੂਬਾ ਪ੍ਰਧਾਨ ਜੁਝਾਰ ਸਿੰਘ, ਜਨਰਲ ਸੈਕਟਰੀ ਜਸਵਿੰਦਰ ਸਿੰਘ ਸੰਧੂ, ਜੁਆਇੰਟ ਸੈਕਟਰੀ ਲਖਬੀਰ ਸਿੰਘ ਸੋਨੀ ਢੀਂਡਸਾ, ਸਾਊਥ ਜ਼ੋਨ ਜੁਆਇੰਟ ਸੈਕਟਰੀ ਇੰਦਰਜੀਤ ਸਿੰਘ,ਸਾਊਥ ਜੁਆਇੰਟ ਸੈਕਟਰੀ ਬਲਵਿੰਦਰ ਸਿੰਘ ਅਤੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤਪਿੰਦਰ ਸਿੰਘ ਸੇਖੋਂ, ਦੀ ਫੋਟੋਗ੍ਰਾਫਰ ਐਸੋਸੀਏਸ਼ਨ ਇਕਾਈ ਅਮਰਗੜ੍ਹ ਦੇ ਪ੍ਰਧਾਨ ਮਨਜੀਤ ਸਿੰਘ,ਦੀ ਫੋਟੋਗ੍ਰਾਫਰ ਐਸੋਸੀਏਸ਼ਨ ਮਲੇਰਕੋਟਲਾ ਪ੍ਰਧਾਨ ਪਰਮਜੀਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਆਈਏਐੱਸ ਦਾ ਸਨਮਾਨ ਕੀਤਾ ਗਿਆ ਅਤੇ ਫੋਟੋਗ੍ਰਾਫਰਾਂ ਦੀਆਂ ਸਮੱਸਿਆਵਾਂ ਸਬੰਧੀ ਮੰਗ-ਪੱਤਰ ਸੌਂਪਿਆ ਗਿਆ।ਐਸੋਸੀਏਸ਼ਨ ਨੇ ਵਿਆਹ ਸਮਾਗਮਾਂ ਦੌਰਾਨ ਡੀਜੇ ਦੇ ਦੇਰ ਰਾਤ ਤੱਕ ਚੱਲਣ ਕਾਰਨ ਫੋਟੋਗ੍ਰਾਫਰਾਂ ਨੂੰ ਵਾਪਸੀ ਸਮੇਂ ਲੁੱਟ-ਖੋਹ ਅਤੇ ਹਾਦਸਿਆਂ ਦੇ ਖ਼ਤਰੇ ਅਤੇ ਵਿਆਹਾਂ ਵਿੱਚ ਅਸਲੇ ਦੀ ਵਰਤੋਂ ਨਾਲ ਜਾਨੀ-ਮਾਲੀ ਨੁਕਸਾਨ ਦੇ ਖ਼ਦਸ਼ਿਆਂ ਬਾਰੇ ਧਿਆਨ ਦਿਵਾਇਆ। ਡਿਪਟੀ ਕਮਿਸ਼ਨਰ ਨੇ ਐਸੋਸੀਏਸ਼ਨ ਨੂੰ ਭਰੋਸਾ ਦਿੱਤਾ ਕਿ ਫੋਟੋਗ੍ਰਾਫਰਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ ਅਤੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤਪਿੰਦਰ ਸਿੰਘ ਸੇਖੋਂ, ਬਲਜੀਤ ਕੁਮਾਰ, ਅਮਰਗੜ੍ਹ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ, ਸਕੱਤਰ ਸੋਹਣ ਸਿੰਘ ਹਾਜ਼ਰ ਸਨ।