ਮਿੱਡ-ਡੇ-ਮੀਲ ਵਰਕਰਾਂ ਵੱਲੋਂ ਧੂਰੀ ਰੈਲੀ ’ਚ ਸ਼ਾਮਲ ਹੋਣ ਦਾ ਐਲਾਨ
ਮਿੱਡ-ਡੇ-ਮੀਲ ਵਰਕਰਾਂ ਨੇ ਧੂਰੀ ਰੈਲੀ 'ਚ ਸਾਮਲ ਹੋਣ ਦਾ ਐਲਾਨ ਕੀਤਾ
Publish Date: Tue, 27 Oct 2026 03:56 PM (IST)
Updated Date: Tue, 27 Oct 2026 03:58 PM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ ਸੰਗਰੂਰ : ਮਿੱਡ-ਡੇ-ਮੀਲ ਵਰਕਰ ਯੂਨੀਅਨ (ਸੀਟੂ) ਵੱਲੋਂ ਮੰਗਲਵਾਰ ਨੂੰ ਆਪਣੇ ਵਰਕਰਾਂ ਨਾਲ ਮੀਟਿੰਗ ਕਰ ਕੇ ਐਲਾਨ ਕੀਤਾ ਕਿ ਸੀਟੂ ਵੱਲੋ 3 ਨਵੰਬਰ ਨੂੰ ਜੋ ਧੂਰੀ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੋਸ ਰੈਲੀ ਵਿੱਚ ਹਰ ਜਿਲੇ ਦੀਆਂ ਮੀਲ ਵਰਕਰਾਂ ਆਪਣੇ ਕੰਮ ਤੋਂ ਹੜਤਾਲ ਕਰਕੇ ਸ਼ਾਮਲ ਹੋਣਗੀਆਂ। ਇਸ ਸਬੰਧੀ ਜਿਲ੍ਹਾ ਡਿਪਟੀ ਡੀਈਓ ਰੁਪਿੰਦਰ ਕੌਰ ਨੂੰ ਸੂਬਾ ਸਕੱਤਰ ਜਸਮੇਲ ਕੌਰ ਬੀਰ ਕਲਾਂ ਵੱਲੋਂ ਇੱਕ ਨੋਟਿਸ ਵੀ ਦਿੱਤਾ ਗਿਆ। ਜਸਮੇਲ ਕੌਰ ਨੇ ਦੱਸਿਆ ਕਿ ਮਿੱਡ-ਡੇ-ਮੀਲ ਵਰਕਰਾਂ ਵਿੱਚ ਸੂਬਾ ਸਰਕਾਰ ਪ੍ਰਤੀ ਭਾਰੀ ਰੋਸ ਹੈ, ਕਿਉਂਕਿ ਸੂਬਾ ਸਰਕਾਰ ਨੇ ਜੋ ਵਾਅਦੇ ਚੋਣਾ ਤੋਂ ਪਹਿਲਾਂ ਜਾਂ ਸਰਕਾਰ ਬਣਨ ਤੋਂ ਬਾਅਦ ਕੀਤੀਆਂ ਮੀਟਿੰਗਾਂ ਵਿੱਚ ਕੀਤੇ ਸਨ। ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਰਕਾਰ ਸਿਰਫ ਲਾਰੇ ਲਾ ਕੇ ਡੰਗ ਟਪਾ ਰਹੀ ਹੈ। ਹਰ ਵਰਗ ਦੇ ਲੋਕ ਇਸ ਸਰਕਾਰ ਤੋਂ ਤੰਗ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ 3 ਨਵੰਬਰ ਦੀ ਧੂਰੀ ਰੈਲੀ ਤੋਂ ਬਾਅਦ ਇਸ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਜਾਵੇਗੀ। ਸੀਟੂ ਦੀਆਂ ਸਮੂਚੀਆਂ ਜਥੇਬੰਦੀਆਂ ਦੇ ਦਸ ਹਜਾਰ ਤੋਂ ਵੱਧ ਕਾਰਕੁੰਨ ਇਸ ਰੈਲੀ ਵਿੱਚ ਹਿੱਸਾ ਲੈ ਰਹੇ ਹਨ। ਇਸ ਮੌਕੇ ਭੱਠਾ ਮਜ਼ਦੂਰ ਆਗੂ ਮੱਖਣ ਜਖੇਪਲ ਵੀ ਮੌਜੂਦ ਸਨ।