ਤੋਲਾਵਾਲ 'ਚ ਮੰਤਰੀ ਅਮਨ ਅਰੋੜਾ ਦਾ ਘੇਰਾਓ, ਨੌਜਵਾਨਾਂ ਨੇ ਸਟੇਜ 'ਤੇ ਹੀ ਪੁੱਛੇ 'ਚਿੱਟੇ' ਨੂੰ ਲੈ ਕੇ ਤਿੱਖੇ ਸਵਾਲ; ਮਚਿਆ ਹੰਗਾਮਾ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਨੌਜਵਾਨਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਬੁੱਧਵਾਰ ਨੂੰ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਮਨਜ਼ੂਰੀ ਪੱਤਰ ਵੰਡਣ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਥਾਨਕ ਨੌਜਵਾਨਾਂ ਨੇ ਨਸ਼ਿਆਂ ਦੀ ਵਿਕਰੀ ਅਤੇ ਚੋਰੀ ਦੀਆਂ ਵਧਦੀਆਂ ਘਟਨਾਵਾਂ ਬਾਰੇ ਤਿੱਖੇ ਸਵਾਲ ਕੀਤੇ। ਮੰਚ 'ਤੇ ਮੰਤਰੀ, ਸਰਪੰਚ ਅਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਦੇ ਬਾਵਜੂਦ, ਨੌਜਵਾਨਾਂ ਨੇ ਇਲਾਕੇ ਵਿੱਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਅਤੇ ਚੋਰੀ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਬਾਰੇ ਸਖ਼ਤ ਸਵਾਲ ਪੁੱਛੇ।
Publish Date: Wed, 11 Nov 2026 04:04 PM (IST)
Updated Date: Wed, 11 Nov 2026 04:05 PM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ - ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਨੌਜਵਾਨਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਬੁੱਧਵਾਰ ਨੂੰ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਮਨਜ਼ੂਰੀ ਪੱਤਰ ਵੰਡਣ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਥਾਨਕ ਨੌਜਵਾਨਾਂ ਨੇ ਨਸ਼ਿਆਂ ਦੀ ਵਿਕਰੀ ਅਤੇ ਚੋਰੀ ਦੀਆਂ ਵਧਦੀਆਂ ਘਟਨਾਵਾਂ ਬਾਰੇ ਤਿੱਖੇ ਸਵਾਲ ਕੀਤੇ। ਮੰਚ 'ਤੇ ਮੰਤਰੀ, ਸਰਪੰਚ ਅਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਦੇ ਬਾਵਜੂਦ, ਨੌਜਵਾਨਾਂ ਨੇ ਇਲਾਕੇ ਵਿੱਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਅਤੇ ਚੋਰੀ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਬਾਰੇ ਸਖ਼ਤ ਸਵਾਲ ਪੁੱਛੇ।
ਨੌਜਵਾਨਾਂ ਦੇ ਇਸ ਸਖ਼ਤ ਰਵੱਈਏ ਕਾਰਨ ਮੰਤਰੀ ਕਾਫ਼ੀ ਪਰੇਸ਼ਾਨ ਨਜ਼ਰ ਆਏ ਅਤੇ ਉੱਥੇ ਮੌਜੂਦ ਪ੍ਰਸ਼ਾਸਨਿਕ ਅਮਲੇ ਵਿੱਚ ਵੀ ਚਿੰਤਾ ਦਾ ਆਲਮ ਦਿਖਾਈ ਦਿੱਤਾ। ਗੁਰਪ੍ਰੀਤ ਸਿੰਘ ਨਾਮ ਦੇ ਇੱਕ ਸਥਾਨਕ ਨੌਜਵਾਨ ਦੀ ਅਗਵਾਈ ਵਿੱਚ, ਨੌਜਵਾਨਾਂ ਦਾ ਇੱਕ ਸਮੂਹ ਅਚਾਨਕ ਮੰਚ ਕੋਲ ਪਹੁੰਚ ਗਿਆ ਅਤੇ ਮੌਜੂਦਾ ਹਾਲਾਤਾਂ ਬਾਰੇ ਸਿੱਧੇ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਨੇ ਬਿਨਾਂ ਕਿਸੇ ਝਿਜਕ ਦੇ ਪੁੱਛਿਆ: "ਕੀ ਇਸ ਪਿੰਡ ਵਿੱਚ 'ਚਿੱਟਾ' ਵਿਕ ਰਿਹਾ ਹੈ ਜਾਂ ਨਹੀਂ? ਕੀ ਇੱਥੇ ਚੋਰੀਆਂ ਹੋ ਰਹੀਆਂ ਹਨ ਜਾਂ ਨਹੀਂ?" ਇਸ ਤੋਂ ਇਲਾਵਾ, ਨੇੜੇ ਖੜ੍ਹੇ ਪੁਲਿਸ ਅਧਿਕਾਰੀਆਂ ਅਤੇ ਸਰਪੰਚ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ, "ਲੋਕਾਂ ਦੀ ਗੱਲ ਸੁਣੋ ,ਇੱਥੇ ਸ਼ਰਾਬ ਵੀ ਵਿਕ ਰਹੀ ਹੈ।" ਸਾਰਿਆਂ ਦੇ ਸਾਹਮਣੇ ਪੁੱਛੇ ਗਏ ਇਨ੍ਹਾਂ ਤਿੱਖੇ ਸਵਾਲਾਂ ਨੇ ਮੰਤਰੀ ਅਮਨ ਅਰੋੜਾ ਅਤੇ ਪੁਲਿਸ ਅਧਿਕਾਰੀਆਂ ਨੂੰ ਮੁਸ਼ਕਲ ਸਥਿਤੀ ਵਿੱਚ ਪਾ ਦਿੱਤਾ। ਮੰਤਰੀ ਨੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜਨਤਾ ਦੇ ਸਹਿਯੋਗ ਤੋਂ ਬਿਨਾਂ ਨਸ਼ਿਆਂ 'ਤੇ ਕਾਬੂ ਪਾਉਣਾ ਮੁਸ਼ਕਲ ਹੈ ?
ਨੌਜਵਾਨਾਂ ਦੇ ਸਖ਼ਤ ਰਵੱਈਏ ਕਾਰਨ ਕੈਬਨਿਟ ਮੰਤਰੀ ਅਮਨ ਅਰੋੜਾ ਕੁਝ ਪਲਾਂ ਲਈ ਕਾਫ਼ੀ ਬੇਚੈਨ ਨਜ਼ਰ ਆਏ ਹਾਲਾਂਕਿ, ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕਰਦਿਆਂ, ਉਨ੍ਹਾਂ ਨੇ ਨੌਜਵਾਨਾਂ ਨੂੰ ਸ਼ਾਂਤ ਰਹਿਣ ਅਤੇ ਆਪਣੀਆਂ ਸੀਟਾਂ 'ਤੇ ਬੈਠਣ ਲਈ ਕਿਹਾ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਜਾ ਸਕੇ। ਇਸ ਦੌਰਾਨ, ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ 'ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਦਾ।