ਮੰਤਰੀ ਅਮਨ ਅਰੋੜਾ ਨੇ ਜ਼ਮੀਨ ਦੋਜ ਪਾਈਪਾਂ ਪਾਉਣ ਦੀ ਕੀਤੀ ਸ਼ੁਰੂਆਤ
ਮੰਤਰੀ ਅਮਨ ਅਰੋੜਾ ਨੇ ਜ਼ਮੀਨ ਦੋਜ ਪਾਈਪਾਂ ਪਾਉਣ ਦੀ ਕੀਤੀ ਸ਼ੁਰੂਆਤ
Publish Date: Sun, 16 Nov 2025 04:27 PM (IST)
Updated Date: Sun, 16 Nov 2025 04:29 PM (IST)
- 2 ਕਰੋੜ 40 ਲੱਖ ਰੁਪਏ ਦੀ ਆਵੇਗੀ ਲਾਗਤ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ ਸੁਨਾਮ : ਖੇਤਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਦੇ ਪਿੰਡ ਚੱਠਾ ਸੇਖਵਾਂ ਵਿਚ 1 ਕਰੋੜ 29 ਲੱਖ ਅਤੇ ਪਿੰਡ ਰੱਤੋਕੇ ਵਿਚ 1 ਕਰੋੜ 11 ਲੱਖ ਨਾਲ ਸਿੰਜਾਈ ਪਾਈਪ ਲਾਈਨ ਪਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਿੰਡ ਚੱਠਾ ਸੇਖਵਾਂ ਵਿਖੇ ਪਾਈ ਜਾਣ ਵਾਲੀ 7750 ਮੀਟਰ ਲੰਬੀ ਪਾਈਪ ਲਾਈਨ ਨਾਲ 369.60 ਹੈੱਕਟੇਅਰ ਰਕਬੇ ਦੀ ਸਿੰਜਾਈ ਹੋਵੇਗੀ, ਜਿਸ ਨਾਲ 100 ਪਰਿਵਾਰਾਂ ਨੂੰ ਲਾਭ ਹੋਵੇਗਾ। ਇਸੇ ਤਰ੍ਹਾਂ ਪਿੰਡ ਰੱਤੋਕੇ ਵਿਚ ਪਾਈ ਜਾਣ ਵਾਲੀ 10645 ਮੀਟਰ ਲੰਬੀ ਸਿੰਜਾਈ ਪਾਈਪਲਾਈਨ ਨਾਲ 246.145 ਹੈੱਕਟੇਅਰ ਰਕਬੇ ਦੀ ਸਿੰਜਾਈ ਹੋਵੇਗੀ, ਜਿਸ ਨਾਲ 99 ਪਰਿਵਾਰਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਖੇਤ ਤਕ ਨਹਿਰੀ ਪਾਣੀ ਪੁੱਜਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਨਹਿਰੀ ਪਾਣੀ ਦੀਆਂ ਪਾਈਪ ਲਾਈਨਾਂ ਪਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ, ਜਿਸ ਨਾਲ ਹਲਕੇ ਦੇ ਵੱਡੇ ਖੇਤਰ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ।