ਮੰਤਰੀ ਅਮਨ ਅਰੋੜਾ ਦੇ OSD ਦਾ ਸਿੰਘਾਪੁਰ ਟ੍ਰੇਨਿੰਗ ਦੌਰਾ ਵਿਵਾਦਾਂ ’ਚ, ਦਾਮਨ ਬਾਜਵਾ ਨੇ ਆਖਿਆ ਚਾਰ ਸਾਲ ਤੋਂ ਨਹੀਂ ਗਿਆ ਸਕੂਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਆਗੂ ਦਾਮਨ ਥਿੰਦ ਬਾਜਵਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਓ.ਐੱਸ.ਡੀ. ਅੰਮ੍ਰਿਤਪਾਲ ਦੀ ਸਿੰਘਾਪੁਰ ਟ੍ਰੇਨਿੰਗ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸਨਿੱਚਰਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਨੇ ਦੋਸ਼ ਲਾਇਆ ਕਿ ਹਲਕੇ ਦੇ ਪਿੰਡ ਸ਼ਾਹਪੁਰ ਕਲਾਂ ਵਿਖੇ ਪ੍ਰਿੰਸੀਪਲ ਵਜੋਂ ਤਾਇਨਾਤ ਅੰਮ੍ਰਿਤਪਾਲ ਪਿਛਲੇ ਚਾਰ ਸਾਲਾਂ ਤੋਂ ਸਕੂਲ ਨਹੀਂ ਗਿਆ ਹੈ, ਉਹ ਡੈਪੂਟੇਸ਼ਨ 'ਤੇ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਾ ਕੰਮਕਾਜ ਸੰਭਾਲ ਰਿਹਾ ਹੈ।
Publish Date: Sat, 28 Nov 2026 03:47 PM (IST)
Updated Date: Sat, 28 Nov 2026 03:48 PM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ ਸੁਨਾਮ - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਆਗੂ ਦਾਮਨ ਥਿੰਦ ਬਾਜਵਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਓ.ਐੱਸ.ਡੀ. ਅੰਮ੍ਰਿਤਪਾਲ ਦੀ ਸਿੰਘਾਪੁਰ ਟ੍ਰੇਨਿੰਗ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸਨਿੱਚਰਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਨੇ ਦੋਸ਼ ਲਾਇਆ ਕਿ ਹਲਕੇ ਦੇ ਪਿੰਡ ਸ਼ਾਹਪੁਰ ਕਲਾਂ ਵਿਖੇ ਪ੍ਰਿੰਸੀਪਲ ਵਜੋਂ ਤਾਇਨਾਤ ਅੰਮ੍ਰਿਤਪਾਲ ਪਿਛਲੇ ਚਾਰ ਸਾਲਾਂ ਤੋਂ ਸਕੂਲ ਨਹੀਂ ਗਿਆ ਹੈ, ਉਹ ਡੈਪੂਟੇਸ਼ਨ 'ਤੇ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਾ ਕੰਮਕਾਜ ਸੰਭਾਲ ਰਿਹਾ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਜਦੋਂ ਸਬੰਧਿਤ ਅਧਿਆਪਕ ਸਕੂਲ ਵਿੱਚ ਪੜ੍ਹਾ ਹੀ ਨਹੀਂ ਰਿਹਾ, ਤਾਂ ਉਸ ਨੂੰ ਸਰਕਾਰੀ ਖ਼ਰਚੇ 'ਤੇ ਸਿੰਘਾਪੁਰ ਟ੍ਰੇਨਿੰਗ ਲਈ ਕਿਉਂ ਭੇਜਿਆ ਗਿਆ ਅਤੇ ਟ੍ਰੇਨਿੰਗ ਲੈਣ ਤੋਂ ਬਾਅਦ ਵੀ ਉਹ ਸਕੂਲ ਹਾਜ਼ਰ ਨਹੀਂ ਹੋਇਆ।
ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਬੱਚਿਆਂ ਦੇ ਸੁਨਹਿਰੇ ਭਵਿੱਖ ਦੀਆਂ ਗੱਲਾਂ ਕਰ ਰਹੀ ਹੈ ਲੇਕਿਨ ਸਰਕਾਰੀ ਖਰਚੇ ਤੇ ਅਧਿਆਪਕਾਂ ਵੱਲੋਂ ਕਥਿਤ ਤੌਰ ਤੇ ਸਿਰਫ਼ ਸਿੰਘਾਪੁਰ ਦੇ ਦੌਰੇ ਕੀਤੇ ਜਾ ਰਹੇ ਹਨ। ਭਾਜਪਾ ਆਗੂ ਦਾਮਨ ਬਾਜਵਾ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਤਰੀ ਅਮਨ ਅਰੋੜਾ ਦੇ ਓਐਸਡੀ ਦੇ ਸਿੰਘਾਪੁਰ ਟ੍ਰੇਨਿੰਗ ਦੌਰੇ ਦੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਭਾਜਪਾ ਆਗੂ ਦਾਮਨ ਬਾਜਵਾ ਨੇ ਪੰਜਾਬ ਸਰਕਾਰ ਦੀ ਸਿਖਿਆ ਕ੍ਰਾਂਤੀ ਤੇ ਸਵਾਲ ਖੜ੍ਹੇ ਕਰਦਿਆਂ ਆਖਿਆ ਕਿ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਡੇ ਪਿੰਡਾਂ ਵਿੱਚ ਡੇਢ ਦਰਜਨ ਦੇ ਕਰੀਬ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਹੀ ਤਾਇਨਾਤ ਨਹੀਂ ਹਨ। ਉਨ੍ਹਾਂ ਦੱਸਿਆ ਕਿ ਸੁਨਾਮ ਸ਼ਹਿਰ ਦੇ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੀ ਪ੍ਰਿੰਸੀਪਲ ਦੀ ਅਸਾਮੀ ਖਾਲੀ ਪਈ ਹੈ ਤਾਂ ਅਜਿਹੇ ਵਿਚ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਤੇ ਇਤਬਾਰ ਕਿਵੇਂ ਕੀਤਾ ਜਾਵੇ। ਇਸ ਮੌਕੇ ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ ਵੀ ਹਾਜ਼ਰ ਸਨ।