- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਤਰੀ ਗੋਇਲ ਨੇ ਪੀਟੀਐੱਮ ਮਿਲਣੀ ਸਮਾਰੋਹ ’ਚ ਕੀਤੀ ਸ਼ਿਰਕਤ

ਸ਼ੰਭੂ ਗੋਇਲ, ਪੰਜਾਬੀ ਜਾਗਰਣ,
ਲਹਿਰਾਗਾਗਾ : ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲਹਿਲ ਕਲਾਂ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਮਾਪੇ ਅਧਿਆਪਕ ਮਿਲਣੀ ਸਮਾਰੋਹ ਕੀਤਾ ਗਿਆ। ਜਿਸ ਦੌਰਾਨ ਕੈਬਨਿਟ ਮੰਤਰ ਬਰਿੰਦਰ ਕੁਮਾਰ ਗੋਇਲ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਮਾਪੇ ਅਧਿਆਪਕ ਮਿਲਣੀ ਦੇ ਵਧੀਆ ਪ੍ਰਬੰਧਾਂ ਲਈ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਗਈ। ਸਰਕਾਰੀ ਸਕੂਲਾਂ ਦੀਆਂ ਵੱਖ-ਵੱਖ ਸਹੂਲਤਾਂ ਜਿਵੇਂ ਕੰਪੀਟੀਸ਼ਨ ਟੈਸਟਾਂ ਦੀ ਤਿਆਰੀ, ਇਨਫਰਾਸਟਰਕਚਰ, ਹੁਨਰ ਸਿੱਖਿਆ, ਅਤੇ ਹੋਰ ਸਹੂਲਤਾਂ ਬਾਰੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਨਾਲ ਹੀ ਸਰਕਾਰ ਦੀਆਂ ਜਾਨਦਾਰ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਸਬੰਧੀ ਜਿਵੇਂ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਪ੍ਰਾਪਤੀਆਂ, ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਆਦਿ ਬਾਰੇ ਵਿਚਾਰ ਸਾਂਝੇ ਕੀਤੇ ਗਏ। ਮਾਪੇ ਅਧਿਆਪਕ ਮਿਲਣੀ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਸਕੂਲ ਵਿੱਚ ਸਾਈ ਚੈਰੀਟੇਬਲ ਸੰਸਥਾ ਵੱਲੋਂ ਫਰੀ ਅੱਖਾਂ ਦਾ ਚੈੱਕ ਅਪ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਡਾਕਟਰਾਂ ਵੱਲੋਂ ਵੱਡੀ ਗਿਣਤੀ ਵਿੱਚ ਮਰੀਜ਼ਾਂ ਦੀਆਂ ਅੱਖਾਂ ਦਾ ਫ੍ਰੀ ਚੈਕ ਅਪ ਕੀਤਾ ਗਿਆ। ਸਕੂਲ ਇੰਚਾਰਜ ਪ੍ਰਦੀਪ ਕੁਮਾਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
ਇਸ ਦੌਰਾਨ ਸੈਲਰ ਐਸੋਸੀਏਸ਼ਨ ਪ੍ਰਧਾਨ ਚਰਨਜੀਤ ਸ਼ਰਮਾ, ਯੂਥ ਵਿੰਗ ਆਗੂ ਗੁਰਪ੍ਰੀਤ ਸਿੰਘ, ਸਰਪੰਚ ਜਸਪਾਲ ਸ਼ਰਮਾ,ਮਾਸਟਰ ਹਰਪਾਲ ਸ਼ਰਮਾ, ਐਸਐਮਸੀ ਕਮੇਟੀ ਚੇਅਰਮੈਨ ਹਰਪ੍ਰੀਤ ਕੌਰ ਹਾਜ਼ਰ ਸਨ।