- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੈਨਰੀ ਵੱਲੋਂ ਕਰਵਾਏ ਮਿਲਣੀ ਸਮਾਗਮ ’ਚ ਪਹੁੰਚੇ ਮੰਤਰੀ ਗੋਇਲ

ਹੈਨਰੀ ਦੀਆਂ ਸੇਵਾਵਾਂ ਵੇਖਦਿਆਂ ਦਿੱਤਾ ਜਾਵੇਗਾ ਬਣਦਾ ਅਹੁਦਾ : ਗੋਇਲ
ਸ਼ੰਭੂ ਗੋਇਲ, ਪੰਜਾਬੀ ਜਾਗਰਣ,
ਲਹਿਰਾਗਾਗਾ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਭਤੀਜੇ ਅਤੇ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨਮੀਕ ਸਿੰਘ ਹੈਨਰੀ ਵੱਲੋਂ ਆਪਣੇ ਗ੍ਰਹਿ ਵਿਖੇ ਇੱਕ ਪ੍ਰਭਾਵਸ਼ਾਲੀ ਮਿਲਣੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ, ਉਨਾਂ ਦੀ ਧਰਮ ਪਤਨੀ ਸੀਮਾ ਗੋਇਲ, ਸਪੁੱਤਰ ਗੌਰਵ ਗੋਇਲ ਅਤੇ ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਨੇ ਸ਼ਿਰਕਤ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਮੌਜੂਦ ਸਨ।
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸਨਮੀਕ ਸਿੰਘ ਹੈਨਰੀ ਇੱਕ ਮਿਹਨਤੀ, ਸਰਗਰਮ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ। ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹਲਕਾ ਲਹਿਰਾਗਾਗਾ ਵਿੱਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਨਮੀਕ ਸਿੰਘ ਹੈਨਰੀ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਬਣਦਾ ਅਹੁਦਾ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨਾਂ ਕਿਹਾ ਕਿ ਹਲਕਾ ਲਹਿਰਾਗਾਗਾ ਦੇ ਪਿੰਡਾਂ ਵਿੱਚ ਸਿੱਖਿਆ, ਪੀਣ ਵਾਲੇ ਪਾਣੀ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਸਨਮੀਕ ਸਿੰਘ ਹੈਨਰੀ ਨੇ ਮੰਤਰੀ ਬਰਿੰਦਰ ਗੋਇਲ ਨੂੰ ਸਨਮਾਨਿਤ ਕੀਤਾ।ਇਸ ਮੌਕੇ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੱਠੇ ਵਾਲੇ, ਰਜਨੀਸ਼ ਗੁਪਤਾ ਕੌਂਸਲਰ, ਪੁਨੀਤ ਗਰਗ ਅਰੀਹੰਤ ਜਵੈਲਰਜ਼, ਰਤਨ ਸ਼ਰਮਾ,ਪਰਸ਼ੋਤਮ ਗੋਇਲ ਲਹਿਲ ਕਲਾਂ ਹਾਜ਼ਰ ਸਨ।