- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਤਰੀ ਗੋਇਲ ਨੇ ਲਹਿਰਾ ਹਲਕੇ ਦੇ 1,358 ਪਰਿਵਾਰਾਂ ਨੂੰ ਸੌਪੇ ਪ੍ਰਾਪਰਟੀ ਕਾਰਡ

ਅਕਾਲੀ ਭਾਜਪਾ ਗੱਠਜੋੜ ਕਾਹਦਾ, ਵਿਚਾਰ ਮੇਲ ਨਹੀਂ ਖਾਂਦੇ :ਗੋਇਲ
ਸ਼ੰਭੂ ਗੋਇਲ, ਪੰਜਾਬੀ ਜਾਗਰਣ,
ਲਹਿਰਾਗਾਗਾ : ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਵਿਧਾਨ ਸਭਾ ਹਲਕੇ ਵਾਲਾ, ਜਲੂਰ ਅਤੇ ਰਾਏਧਰਾਣਾ ਵਿੱਚ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ 1,358 ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਪ੍ਰਾਪਰਟੀ ਕਾਰਡ ਸੌਂਪੇ। ਪਿੰਡ ਰਾਏਧਰਾਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿੱਚ ਪ੍ਰਾਪਰਟੀ ਕਾਰਡ ਵੰਡਣ ਦਾ ਕੰਮ ਲਗਾਤਾਰ ਜਾਰੀ ਹੈ। ਹੁਣ ਤੱਕ ਕਰੀਬ 12 ਤੋਂ 15 ਪਿੰਡਾਂ ਦੇ ਲਾਭਪਾਤਰੀਆਂ ਨੂੰ ਕਾਰਡ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ 18 ਹੋਰ ਪਿੰਡਾਂ ਦੇ ਤਿਆਰ ਪ੍ਰਾਪਰਟੀ ਕਾਰਡ ਲਾਭਪਾਤਰੀਆਂ ਨੂੰ ਸੌਂਪੇ ਜਾਣਗੇ।
ਵਿਕਾਸ ਕਾਰਜਾਂ ਬਾਰੇ ਵਿਰੋਧੀ ਪਾਰਟੀਆਂ ਦੀ ਨੁਕਤਾਚੀਨੀ ਸਬੰਧੀ ਸਵਾਲ ਦੇ ਜਵਾਬ ਵਿੱਚ ਗੋਇਲ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮ ਲੋਕਾਂ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਖੇਡ ਸਟੇਡੀਅਮਾਂ ਦੇ ਉਦਘਾਟਨ ਮੌਕੇ ਵੀ ਵਿਰੋਧੀ ਧਿਰ ਦੇ ਕੁਝ ਆਗੂ ਵੀਡੀਓਜ਼ ਬਣਾ ਕੇ ਕਮੀਆਂ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ। ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵੀ ਗੱਠਜੋੜ ਬਾਰੇ ਪੁੱਛੇ ਸਵਾਲ ’ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਦੇ ਬਿਆਨ ਆਪਸ ਵਿੱਚ ਮੇਲ ਨਹੀਂ ਖਾਂਦੇ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਇੱਕ ਪਾਸੇ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦੀ ਗੱਲ ਕਰ ਰਹੇ ਹਨ, ਜਦਕਿ ਦੂਜੇ ਪਾਸੇ ਗੱਠਜੋੜ ਬਾਰੇ ਚਰਚਾ ਜਾਰੀ ਹੈ। ਉਨ੍ਹਾਂ ਹੋਰ ਸਿਆਸੀ ਧੜਿਆਂ ਦੇ ਸੰਭਾਵੀ ਸਮਝੌਤਿਆਂ ਬਾਰੇ ਕਿਹਾ ਕਿ ਕੁਝ ਆਗੂਆਂ ਵਿਚਾਲੇ ਹੋਇਆ ਸਮਝੌਤਾ ਪੰਜਾਬ ਦੇ ਲੋਕਾਂ ਦੀ ਰਾਇ ਦਾ ਬਦਲ ਨਹੀਂ ਹੋ ਸਕਦਾ। ਇਸ ਮੌਕੇ ਓਐਸਡੀ ਰਕੇਸ਼ ਕੁਮਾਰ ਗੁਪਤਾ, ਟਰੇਡ ਵਿੰਗ ਦੇ ਚੇਅਰਮੈਨ ਪ੍ਰਿੰਸ ਗਰਗ ਹਾਜ਼ਰ ਸਨ।