ਮੰਤਰੀ ਗੋਇਲ ਨੇ ਕੀਤਾ ਧਰਮਸ਼ਾਲਾ ਦਾ ਉਦਘਾਟਨ ਮੰਤਰੀ ਗੋਇਲ ਨੇ ਕੀਤਾ ਧਰਮਸ਼ਾਲਾ ਦਾ ਉਦਘਾਟਨ
Publish Date: Mon, 05 Oct 2026 03:32 PM (IST)
Updated Date: Tue, 06 Oct 2026 04:02 AM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕਾਲੀਆਂ ਵਿਖੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦਾ ਉਦਘਾਟਨ ਕਰ ਕੇ ਇਹ ਸਹੂਲਤ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੈਬਨਿਟ ਮੰਤਰੀ ਨੇ ਸੰਗਤ ਨਾਲ ਸਮਾਗਮ ਵਿੱਚ ਸ਼ਿਰਕਤ ਕੀਤੀ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਅਤੇ ਇਨ੍ਹਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ, ਕਿ ਉਨ੍ਹਾਂ ਦਾ ਬਰਾਬਰੀ, ਮਨੁੱਖੀ ਸਤਿਕਾਰ ਅਤੇ ਭਾਈਚਾਰੇ ਦਾ ਸੁਨੇਹਾ ਸਮਾਜ ਨੂੰ ਜੋੜਨ ਦਾ ਰਾਹ ਦਿਖਾਉਂਦਾ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਅਜੀਤ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਪਿੰਡ ਵਿੱਚ ਹੋ ਰਹੇ ਵਿਕਾਸ ਕਾਰਜਾਂ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਪਿੰਡ ਵਾਸੀਆਂ ਵੱਲੋਂ ਪ੍ਰਗਟਾਏ ਭਰੋਸੇ ਲਈ ਧੰਨਵਾਦ ਕਰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਪਿੰਡ ਕਾਲੀਆਂ ਸਮੇਤ ਹਲਕੇ ਦੇ ਸਾਰੇ ਪਿੰਡਾਂ ਦੀਆਂ ਵਿਕਾਸ ਸਬੰਧੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਸਨਮੀਕ ਸਿੰਘ ਹੈਨਰੀ, ਬਲਾਕ ਸੰਮਤੀ ਮੈਂਬਰ ਅਜੀਤ ਸਿੰਘ, ਟ੍ਰੇਡ ਯੂਨੀਅਨ ਦੇ ਚੇਅਰਮੈਨ ਪ੍ਰਿੰਸ ਗਰਗ,ਅਜੇ ਕੁਮਾਰ ਠੋਲੀ, ਮੱਖਣ ਸਿੰਘ, ਗੁਲਜਾਰ ਸਿੰਘ, ਮਨਦੀਪ ਸਿੰਘ ਹਾਜਰ ਸਨ।