ਮੀਰੀ ਪੀਰੀ ਖਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦਾ ਬੀ.ਕਾਮ. ਭਾਗ ਦੂਜਾ, ਸਮੈਸਟਰ ਚੌਥੇ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Tue, 13 Jan 2026 04:42 PM (IST)
Updated Date: Wed, 14 Jan 2026 04:01 AM (IST)

ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ, ਭਦੌੜ : ਮਾਲਵਾ ਖੇਤਰ ਦੀ ਸਿਰਮੌਰ ਸੰਸਥਾ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਜੋ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਕਾਰਜ ਕਰ ਰਹੀ ਹੈ। ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਕਾਮ. ਦੇ ਭਾਗ ਦੂਜਾ ਦੇ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਜਾਣਕਾਰੀ ਅਨੁਸਾਰ ਕਮਰਸ ਵਿਭਾਗ ਦੇ ਮੁਖੀ ਅਤੇ ਇੰਚਾਰਜ ਪ੍ਰੋ. ਗੁਰਮੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਜਿੱਥੇ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਧਾਰਮਿਕ ਗਤੀਵਿਧੀਆਂ ’ਚ ਅੱਵਲ ਆ ਰਹੇ ਹਨ ਉਥੇ ਨਾਲ- ਨਾਲ ਹੀ ਪੜ੍ਹਾਈ ਦੇ ਖ਼ੇਤਰ ’ਚ ਵੀ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬੀ. ਕਾਮ. ਭਾਗ ਪਹਿਲਾ, ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ’ਚੋਂ ਰਵਦੀਪ ਕੌਰ ਨੇ 83 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਅਨਮੋਲ ਕੌਰ ਨੇ 82 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਜੋਤੀ ਕੌਰ ਨੇ 79 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ। ਕਾਲਜ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਕਿਹਾ ਕਿ ਇਹ ਵਿਦਿਆਰਥਣਾਂ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰੋ. ਸ਼ਾਲੂ ਜਿੰਦਲ, ਪ੍ਰੋ. ਸਿਮਰਜੀਤ ਕੌਰ, ਪ੍ਰੋ. ਹਰਜਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।