- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਅਧਿਆਪਕਾ ਰਾਜਵੀਰ ਕੌਰ ਦਾ ਵਿਧਾਇਕ ਗੱਜਣਮਾਜਰਾ ਨੇ ਕੀਤਾ ਸਨਮਾਨ

ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ,
ਅਮਰਗੜ੍ਹ : ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ ਹਾਈ ਸਕੂਲ ਭੂਦਨ ਵਿਖੇ ਬਤੌਰ ਮੁੱਖ ਅਧਿਆਪਕਾ ਸੇਵਾਵਾਂ ਨਿਭਾ ਰਹੀ ਰਾਜਵੀਰ ਕੌਰ ਨੂੰ ਅਧਿਆਪਕ ਦਿਵਸ ਮੌਕੇ ਰਾਜ ਪੁਰਸਕਾਰ ਮਿਲਣ ਉਪਰੰਤ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।ਰਾਜਵੀਰ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ਤੇ ਖੁਸ਼ੀ ਪ੍ਰਗਟ ਕਰਦਿਆਂ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਭਵਿੱਖ ਵਿੱਚ ਹੋਰ ਵਧੀਆ ਕੰਮ ਕਰਨ ਲਈ ਹੱਲਾਸ਼ੇਰੀ ਦਿੰਦਿਆ ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਅਧਿਆਪਕ ਦਾ ਕਿੱਤਾ ਬਹੁਤ ਹੀ ਪਵਿੱਤਰ ਕਿੱਤਾ ਹੈ ਇਨਸਾਨ ਭਾਵੇਂ ਜਿੰਨੀ ਮਰਜ਼ੀ ਬੁਲੰਦੀ ਤੇ ਪਹੁੰਚ ਜਾਵੇ ਪ੍ਰੰਤੂ ਉਹ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨਾ ਨਹੀਂ ਭੁੱਲਦਾ। ਉਧਰ ਵਿਗਿਆਨਿਕ ਅਤੇ ਵੈਲਫੇਅਰ ਕਲੱਬ ਰਜਿ. ਅਮਰਗੜ੍ਹ ਦੇ ਪ੍ਰਧਾਨ ਅਮਰੀਕ ਮਾਨਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਾਡੇ ਪਿੰਡ ਦੀ ਧੀ ਰਾਜਵੀਰ ਕੌਰ ਦੀ ਮਿਹਨਤ, ਲਗਨ ਅਤੇ ਦੂਰਅੰਦੇਸ਼ੀ ਸੋਚ ਸਦਕਾ ਉਸ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ। ਇੱਥੇ ਜ਼ਿਕਰ ਯੋਗ ਹੈ ਕਿ ਮੁੱਖ ਅਧਿਆਪਕਾ ਰਾਜਵੀਰ ਕੌਰ ਦੀ ਅਗਵਾਈ ’ਚ ਸਰਕਾਰੀ ਹਾਈ ਸਕੂਲ ਭੂਦਨ ਦੇ ਵਿਦਿਆਰਥੀਆਂ ਨੇ ਵਿਦਿਅਕ, ਖੇਡਾਂ ਅਤੇ ਹੋਰ ਗਤੀਵਿਧੀਆਂ ਦੇ ਖੇਤਰ ਅੰਦਰ ਜ਼ਿਲ੍ਹਾ ਪੱਧਰ ’ਤੇ ਹੀ ਨਹੀਂ ਸਗੋਂ ਸੂਬਾ ਪੱਧਰ ਤੇ ਮੱਲਾਂ ਮਾਰੀਆਂ ਹਨ, ਜਿਸ ਨੂੰ ਦੇਖਦਿਆਂ ਪਿੰਡ ਦੇ ਪਤਵੰਤਿਆਂ ਵੱਲੋਂ ਸਕੂਲ ਨੂੰ ਹੋਰ ਵਿਕਸਿਤ ਕਰਨ ਲਈ 40 ਲੱਖ ਰੁਪਏ ਦਾ ਸਹਿਯੋਗ ਦਿੱਤਾ ਗਿਆ ਹੈ। ਇਸ ਮੌਕੇ ਮੁਹੰਮਦ ਅਸਦ ਅਹਿਸਾਨ ਮਾਸਟਰ ਸਟੇਟ ਐਵਾਰਡੀ, ਮੁਹੰਮਦ ਫੈਸਲ ਜੂਨੀਅਰ ਸਹਾਇਕ ਅਤੇ ਸਤਿੰਦਰ ਸਿੰਘ ਕਲਰਕ ਹਾਜ਼ਰ ਸਨ।