ਸੜਕ ਹਾਦਸੇ ’ਚ ਬਾਈਕ ਸਵਾਰ ਮਜ਼ਦੂਰ ਦੀ ਮੌਤ, ਦੂਜਾ ਗੰਭੀਰ
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਮਜ਼ਦੂਰ ਦੀ ਮੌਤ,ਇੱਕ ਗੰਭੀਰ ਜਖਮੀ
Publish Date: Mon, 02 Mar 2026 03:48 PM (IST)
Updated Date: Tue, 03 Mar 2026 04:00 AM (IST)

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਸਥਿਤ ਡੇਰਾ ਬਾਬਾ ਇੰਦਰਦਾਸ ਨਜ਼ਦੀਕ ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਇਕ ਮਜ਼ਦੂਰ ਦੀ ਮੌਤ ਅਤੇ ਇਕ ਜਣੇ ਦੇ ਗੰਭੀਰ ਜ਼ਖ]ਮੀ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਮ੍ਰਿਤਕ ਦੇ ਛੋਟੇ ਭਰਾ ਬੱਬੀ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਆਤਮਾ ਸਿੰਘ ਆਪਣੇ ਸਾਥੀ ਹਾਕਮ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਢਿਲਵਾਂ ਨਾਲ ਮੋਟਰਸਾਈਕਲ ’ਤੇ ਰਾਮਪੁਰਾ ਵਿਖੇ ਦਵਾਈ ਲੈਣ ਲਈ ਜਾ ਰਹੇ ਸੀ ਤਾਂ ਜਦ ਉਹ ਡੇਰਾ ਬਾਬਾ ਇੰਦਰਦਾਸ ਡੇਰੇ ਨਜ਼ਦੀਕ ਪੁੱਜੇ ਤਾਂ ਅਚਾਨਕ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਸਵਾਰ ਸੜਕ ’ਤੇ ਦੂਰ ਤੱਕ ਜਾ ਡਿੱਗੇ, ਜਿਨ੍ਹਾਂ ’ਚੋਂ ਇੱਕ ਨੌਜਵਾਨ ਗੁਰਮੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਸਾਥੀ ਹਾਕਮ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਮਿੰਨੀ ਸਹਾਰਾ ਕਲੱਬ ਦੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਤਪਾ ਦਾਖਲ ਕਰਵਾਇਆ ਪਰ ਹਾਲਤ ਗੰਭੀਰ ਦੇਖਦਿਆਂ ਏਮਜ ਹਸਪਤਾਲ ਬਠਿੰਡਾ ਰੈਫਰ ਕਰ ਦਿੱਤਾ। ਇਸ ਹਾਦਸੇ ’ਚ ਮੋਟਰਸਾਈਕਲ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਹਾਦਸੇ ਤੋਂ ਬਾਅਦ ਦੋਸ਼ੀ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ਼ ਦੇ ਥਾਣੇਦਾਰ ਬੰਤ ਸਿੰਘ ਤੇ ਪੁਲਸ ਚੌਕੀ ਤਪਾ ਤੋਂ ਥਾਣੇਦਾਰ ਸਤਿਗੁਰ ਸਿੰਘ ਤੇ ਕਾਂਸਟੇਬਲ ਗੁਰਮੇਲ ਸਿੰਘ ਨੇ ਘਟਨਾ ਥਾਂ ’ਤੇ ਪੁੱਜੇ। ਫਿਲਹਾਲ ਪੁਲਿਸ ਨੇ ਗੁਰਮੀਤ ਸਿੰਘ ਦੀ ਲਾਸ਼ ਨੂੰ ਕਬਜੇ ’ਚ ਲੈ ਕੇ ਐਂਬੂਲੈਂਸ਼ ਰਾਹੀਂ ਮੋਰਚਰੀ ਰੂਮ ਬਰਨਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਕੇ ਦੋਸ਼ੀ ਵਾਹਨ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਦੀ ਖ਼਼ਬਰ ਮਿਲਦੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚ ਗਏ ਸਨ।