ਬਲਜਿੰਦਰ ਸਿੰਘ ਮਿੱਠਾ, ਸੰਗਰੂਰ : ਜ਼ਿਲ੍ਹਾ ਜੇਲ੍ਹ ਸੰਗਰੂਰ 'ਚੋਂ ਕੈਦੀ ਤੋਂ ਮੋਬਾਈਲ ਮਿਲਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਸੁਪਰਡੈਂਟ ਜਗਮੇਲ ਸਿੰਘ ਤੇ ਸਹਾਇਕ ਸੁਪਰਡੈਂਟ ਨਿਰਮਲ ਸਿੰਘ ਚੱਕਰ, ਹੌਲਦਾਰ ਪਿਆਰਾ ਰਾਮ ਨੇ ਦੱਸਿਆ ਕਿ ਹੋਰ ਮੁਲਾਜ਼ਮਾਂ ਸਮੇਤ ਵਾਰਡ ਨੰ. 5 ਬੈਰਕ ਨੰਬਰ 2 ਦੀ ਤਲਾਸ਼ੀ ਲਈ ਤਾਂ ਕੈਦੀ ਮੁਹੰਮਦ ਜਾਹਿਦ ਵਾਸੀ ਮਾਲੇਰਕੋਟਲਾ ਕੋਲੋਂ ਇਕ ਮੋਬਾਈਲ ਬਰਾਮਦ ਹੋਇਆ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ-1 ਸੰਗਰੂਰ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ।