ਮਾਡਰਨ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਮਾਡਰਨ ਕਾਲਜ ਬੀਰ ਕਲਾਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 07 Jan 2026 03:39 PM (IST)
Updated Date: Wed, 07 Jan 2026 03:41 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ
ਚੀਮਾ ਮੰਡੀ : ਮਾਡਰਨ ਕਾਲਜ ਬੀਰ ਕਲਾਂ ਦਾ ਬੀਸੀਏ ਭਾਗ ਦੂਜਾ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ। ਇਹ ਨਤੀਜੇ ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨ ਕੀਤੇ ਗਏ। ਇਸ ਮੌਕੇ ਸਹਾਇਕ ਪ੍ਰੋ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਮਨਦੀਪ ਕੌਰ ਨੇ 563/700 ਨੰਬਰ ਪ੍ਰਾਪਤ ਕਰ ਕੇ ਪਹਿਲਾ, ਰਮਨੀਤ ਕੌਰ ਨੇ 555/700 ਨੰਬਰ ਪ੍ਰਾਪਤ ਕਰ ਕੇ ਦੂਜਾ, ਅੰਜਲੀ ਸ਼ਰਮਾ ਨੇ 552/700 ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਚੇਅਰਮੈਨ ਡਾ. ਰਵਿੰਦਰ ਬਾਂਸਲ ਅਤੇ ਪ੍ਰਿੰਸੀਪਲ ਡਾ. ਵੀਕੇ. ਰਾਏ ਨੇ ਚੰਗੇ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ’ਚ ਹੋਰ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।