- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਦੀ ਨੇ ਮਨ ਕੀ ਬਾਤ ’ਚ ਚਿਤਰਕਾਰ ਸੋਭਾ ਸਿੰਘ ਨੂੰ ਕੀਤਾ ਯਾਦ

ਭਾਜਪਾ ਨਸ਼ਿਆ ਦੇ ਖ਼ਾਤਮੇ ਲਈ ਵਚਨਬੱਧ– ਦਾਮਨ ਬਾਜਵਾ
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ "ਮਨ ਕੀ ਬਾਤ" ਨੂੰ ਸੁਣਨ ਲਈ ਐਤਵਾਰ ਨੂੰ ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਮਨ ਬਾਜਵਾ ਦੇ ਦਫ਼ਤਰ ਅਤੇ ਸੁਨਾਮ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਨੇਤਾ ਰਵਿੰਦਰ ਗੋਇਲ ਦੇ ਨਿਵਾਸ ਸਥਾਨ ’ਤੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ।
ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਮਨ ਕੀ ਬਾਤ’ ਪ੍ਰੋਗਰਾਮ ਰਾਹੀਂ ਦੇਸ਼ ਨਾਲ ਮਹੀਨਾਵਾਰ ਸਿੱਧਾ ਸੰਚਾਰ ਇੱਕ ਬਹੁਤ ਹੀ ਸ਼ਲਾਘਾਯੋਗ ਯਤਨ ਹੈ। ਇਹ ਪ੍ਰੋਗਰਾਮ ਨਾ ਸਿਰਫ਼ ਦੇਸ਼ ਦੀਆਂ ਪ੍ਰਾਪਤੀਆਂ ਅਤੇ ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਦਾ ਹੈ, ਸਗੋਂ ਸਮਾਜਿਕ ਮੁੱਦਿਆਂ ਅਤੇ ਰਾਸ਼ਟਰੀ ਤਰੱਕੀ ਨਾਲ ਸਬੰਧਤ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਰਚਾ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਅੱਜ ਦੇ ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਨੇ ਮਹਾਨ ਚਿੱਤਰਕਾਰ ਸ਼ੋਭਾ ਸਿੰਘ ਨੂੰ ਯਾਦ ਕੀਤਾ, ਗੁਰੂ ਨਾਨਕ ਦੇਵ ਜੀ ਦੇ ਜਨਮ ਦਿਵਸ ਦਾ ਜ਼ਿਕਰ ਕੀਤਾ, ਅਤੇ ਮੋਬਾਈਲ ਫੋਨ ਚੋਰੀ ਨੂੰ ਰੋਕਣ ਅਤੇ ਚੋਰੀ ਹੋਏ ਮੋਬਾਈਲ ਫੋਨਾਂ ਦਾ ਪਤਾ ਲਗਾਉਣ ਲਈ "ਸੰਚਾਰ ਸਾਥੀ ਐਪ" ਦੀ ਉਪਯੋਗਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਤਕਨੀਕੀ ਵਿਸ਼ੇਸ਼ਤਾਵਾਂ ਆਮ ਲੋਕਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਸਕਦੀਆਂ ਹਨ ਅਤੇ ਮੋਬਾਈਲ ਚੋਰੀ ਨੂੰ ਰੋਕਣ ਵਿੱਚ ਮਦਦ ਕਰ ਸਕਦੀਆਂ ਹਨ।
ਇਸ ਮੌਕੇ 'ਤੇ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ ਅਤੇ ਮੰਡਲ ਪ੍ਰਧਾਨ ਰਾਜੀਵ ਮੱਖਣ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਨਸ਼ੇ ਦੀ ਲਤ ਨੂੰ ਖਤਮ ਕਰਨ ਦੇ ਲਈ ਦੇਸ ਭਰ ਵਿੱਚ ਜ਼ੋਰਦਾਰ ਕੰਮ ਕੀਤਾ ਜਾ ਰਿਹਾ ਹੈ ਨਸ਼ਾ ਇੱਕ ਸਮਸਿਆ ਹੈ ਇਸ ਦਾ ਜੜ ਤੋਂ ਖਤਮ ਕਰਨ ਲਈ ਸਰਕਾਰ ਦੇ ਨਾਲ ਨਾਲ ਸਮਾਜ ਦੇ ਹਰ ਵਰਗ ਨੂੰ ਅਪਣੀ ਜ਼ਿੰਮੇਵਾਰੀ ਨਿਭਾਉਣ ਦੀ ਜ਼ਰੂਰਤ ਹੈ। ਇਸ ਮੌਕੇ ਭਾਜਪਾ ਆਗੂ ਹਰਮਨ ਬਾਜਵਾ ਸ਼ੰਕਰ ਬਾਸਲ, ਡਾਕਟਰ ਜਗਮਹਿੰਦਰ ਸੈਣੀ ,ਰਵਿੰਦਰ ਗੋਇਲ ,ਜੋਨੀ ਸ਼ਰਮਾ ,ਹਰੀ ਭਗਤ ,ਨਵੀਨ ਗੋਇਲ , ਰਵੀਕਾਂਤ ਗੋਇਲ ,ਪਰੇਮ ਗੋਇਲ, ਪਲਵੀ ਭੀਮ ਸੈਨ ਗਰਗ ਹਾਜ਼ਰ ਸਨ।