- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਤਸ਼ੱਦਦ ਦੇ ਸ਼ਿਕਾਰ ਮੋਹਨਜੀਤ ਸੇ਼ੇਰੋਂ ਨੂੰ ਮਿਲੇਗਾ ਇਨਸਾਫ਼: ਦਾਮਨ ਬਾਜਵਾ

ਕਿਹਾ– ਸਨਮਦੀਪ ਕਨੋਈ ਦੇ ਪਰਵਾਰ ਨੂੰ ਵੀ ਦਿੱਤਾ ਭਰੋਸਾ
ਸੁਨਾਮ ਹਲਕੇ ’ਚ, ਵਾਪਰੀਆਂ ਸਨ ਦੋ ਵੱਡੀਆਂ ਘਟਨਾਵਾਂ
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਭਾਜਪਾ ਜ਼ਿਲ੍ਹਾ ਸੰਗਰੂਰ -2- ਦੀ ਪ੍ਰਧਾਨ ਦਾਮਨ ਬਾਜਵਾ ਨੇ ਆਖਿਆ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਸ਼ੇਰੋਂ ਦੇ ਨੌਜਵਾਨ ਕਥਿਤ ਪੁਲਿਸ ਤਸ਼ੱਦਦ ਦੇ ਸ਼ਿਕਾਰ ਮੋਹਨਜੀਤ ਸਿੰਘ ਅਤੇ ਕਨੋਈ ਦੇ ਸਨਮਦੀਪ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ। ਮੰਗਲਵਾਰ ਨੂੰ ਭਾਜਪਾ ਆਗੂ ਦਾਮਨ ਬਾਜਵਾ ਨੇ ਇੰਟਰਨੈੱਟ ਮੀਡੀਆ ਤੇ ਵੀਡੀਓ ਸਾਂਝੀ ਕਰਦਿਆਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਨਾਲ ਜੁੜੇ ਕਈ ਅਹਿਮ ਅਤੇ ਸੰਵੇਦਨਸ਼ੀਲ ਮਾਮਲਿਆਂ ਨੂੰ ਬੇਹੱਦ ਗੰਭੀਰਤਾ ਨਾਲ ਸੁਣਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕਾਲਾ ਕੱਪੜਾ ਦਿਖਾਕੇ ਨਸ਼ਿਆਂ ਦਾ ਮੁੱਦਾ ਉਠਾਉਣ ਵਾਲੇ ਮੋਹਨਜੀਤ ਸਿੰਘ •ਸ਼ੇਰੋਂ ਅਤੇ ਹਲਕੇ ਦੇ ਪਿੰਡ ਕਨੋਈ ਦੇ ਸਨਮਦੀਪ ਸਿੰਘ ਦੀ ਮੌਤ ਤੋਂ ਬਾਅਦ ਕੀਤੇ ਜਬਰੀ ਸਸਕਾਰ ਦਾ ਮਾਮਲਾ ਸਾਹਮਣੇ ਲਿਆਂਦਾ ਗਿਆ ਹੈ। ਜਿਸ ਤੇ ਉਨ੍ਹਾਂ ਦੋਵਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਗਿਆ। ਦਾਮਨ ਬਾਜਵਾ ਨੇ ਆਖਿਆ ਕਿ ਤੂਰਬੰਨਜਾਰਾ ਦੇ ਖੁਦਕੁਸ਼ੀ ਕਰ ਗਏ ਕਿਰਤੀ ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਆਪਣਾ ਦਰਦ ਬਿਆਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਭਾ ਵਿੱਚ ਨਸ਼ਿਆਂ ਦਾ ਮੁੱਦਾ ਚੁੱਕਿਆ ਸੀ ਜਿਸ ਤੋਂ ਬਾਅਦ ਪਿੰਡ ਦੇ ਕੁਝ ਇੱਕ ਮੋਹਤਬਰਾਂ ਨੇ ਗੁਲਜ਼ਾਰ ਸਿੰਘ ਧਮਕਾਇਆ ਜਿਸ ਤੋਂ ਬਾਅਦ ਉਸ ਨੇ ਵੀਡੀਓ ਬਣਾਕੇ ਆਪਣੀ ਮੌਤ ਲਈ ਖ਼ਜ਼ਾਨਾ ਮੰਤਰੀ ਨੂੰ ਵੀ ਜ਼ਿੰਮੇਵਾਰ ਦੱਸਿਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਗੁਲਜ਼ਾਰ ਸਿੰਘ ਦੀ ਪਤਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਫਰਿਆਦ ਕੀਤੀ ਹੈ ਕਿ ਉਕਤ ਮਾਮਲੇ ਦੀ ਜਾਂਚ ਡੂੰਘਾਈ ਨਾਲ ਕਰਕੇ ਜਿੰਮੇਵਾਰ ਵਿਅਕਤੀਆਂ ਨੂੰ ਮੁਕੱਦਮੇ ਵਿੱਚ ਨਾਮਜ਼ਦ ਕੀਤਾ ਜਾਵੇ।
ਦਾਮਨ ਬਾਜਵਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੇ ਮਾਮਲਿਆਂ ਨੂੰ ਬਹੁਤ ਧਿਆਨ ਨਾਲ ਸੁਣਿਆ ਹੈ ਅਤੇ ਪੀੜਤ ਤਿੰਨਾਂ ਪਰਿਵਾਰਾਂ ਨੂੰ ਹਰ ਹਾਲ ਵਿੱਚ ਇਨਸਾਫ਼ ਦਿਵਾਉਣ ਦਾ ਪੂਰਾ ਭਰੋਸਾ ਦਿੱਤਾ ਹੈ। ਇਸ ਮੌਕੇ ਮੋਹਨਜੀਤ ਸਿੰਘ ਸੇ਼ੇਰੋਂ , ਸਨਮਦੀਪ ਸਿੰਘ ਕਨੋਈ ਦੀ ਮਾਤਾ ਵੀ ਹਾਜ਼ਰ ਸਨ।