- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਲੇਰਕੋਟਲਾ ਦੇ ਮੇਨ ਪੁਲ ਦੀਆਂ ਜ਼ਿਆਦਾਤਰ ਸਟਰੀਟ ਲਾਈਟਾਂ ਬੰਦ

ਰਹਿਮਾਨ, ਪੰਜਾਬੀ ਜਾਗਰਣ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਸਥਾਨਕ ਗਰੇਵਾਲ ਚੌਕ ਤੋਂ ਲੁਧਿਆਣਾ ਰੋਡ ਦੇ ਪੁਲ ਉੱਪਰ ਲੱਗੀਆਂ ਸਟਰੀਟ ਲਾਈਟਾਂ ਪਿਛਲੇ ਕਈ ਮਹੀਨਿਆਂ ਤੋਂ ਜ਼ਿਆਦਾਤਰ ਬੰਦ ਪਈਆਂ ਹਨ, ਜਿਸ ਕਾਰਨ ਰਾਤ ਸਮੇਂ ਪੁਲ ਉਪਰ ਹਨੇਰਾ ਛਾਇਆ ਰਹਿੰਦਾ ਹੈ ਅਤੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ
ਸਥਾਨਕ ਲੋਕਾਂ ਨੇ ਦੱਸਿਆ ਕਿ ਪੁਲ ਉਪਰ ਲੋਕਾਂ ਨੂੰ ਸਹੂਲਤ ਦੇਣ ਲਈ ਲਾਈਟਾਂ ਲੱਗੀਆਂ ਤਾਂ ਜ਼ਰੂਰ ਹਨ ਪਰ ਜ਼ਿਆਦਾਤਰ ਨਹੀਂ ਜਗ ਰਹੀਆਂ। ਹਨੇਰੇ ਕਾਰਨ ਰਾਤ ਨੂੰ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਹਨੇਰੇ ਦਾ ਫਾਇਦਾ ਉਠਾ ਕੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ
ਵਧਣ ਦਾ ਖਤਰਾ ਬਣਿਆ ਰਹਿੰਦਾ ਹੈ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਵੀ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਹਨੇਰੇ ਕਾਰਨ ਸੜਕ ਹਾਦਸੇ ਵਾਪਰਨ ਦਾ ਵੀ ਡਰ ਬਣਿਆ ਰਹਿੰਦਾ ਹੈ।
ਲੋਕਾਂ ਨੇ ਸਬੰਧਿਤ ਵਿਭਾਗ ਡਿਪਟੀ ਕਮਿਸ਼ਨਰ ਮੰਗ ਕੀਤੀ ਹੈ ਕਿ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਜਲਦ ਤੋਂ ਜਲਦ ਠੀਕ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਹਨੇਰੇ ਤੋਂ ਰਾਹਤ ਮਿਲ ਸਕੇ। ਇਸ ਸਬੰਧੀ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖਤਰ ਨੇ ਕਿਹਾ ਕਿ ਸ਼ਹਿਰ ਵਿੱਚ ਮੌਜੂਦਾ ਸਰਕਾਰ ਵੱਲੋਂ ਕੀਤਾ ਗਿਆ ਵਿਕਾਸ ਤਾਂ ਨਹੀਂ ਦਿਖ ਰਿਹਾ ਪਰ ਰਾਤ ਸਮੇਂ ਲਾਈਟਾਂ ਬੰਦ ਜ਼ਰੂਰ ਦਿਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਸ਼ਾਸਨ ਦੀ ਨਕਾਮੀ ਹੈ, ਜੋ ਕਿ ਸ਼ਹਿਰ ਦੇ ਮੇਨ ਪੁਲ ਉੱਪਰ ਲਾਈਟਾਂ ਸਹੀ ਢੰਗ ਨਾਲ ਹੁਣ ਤੱਕ ਚਾਲੂ ਨਹੀਂ ਕਰਵਾ ਸਕੇ।