ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ, ਦੋ ਜ਼ਖਮੀ
ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ, ਦੋ ਜ਼ਖਮੀ
Publish Date: Thu, 26 Mar 2026 06:51 PM (IST)
Updated Date: Fri, 27 Mar 2026 04:08 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਬਰਨਾਲਾ ਤੋਂ ਧਨੇਰ ਪਿੰਡ ਨੂੰ ਜਾਣ ਵਾਲੀ 18 ਫੁੱਟ ਚੌੜੀ ਸੜਕ ਤੇ ਦੁਪਹਿਰ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਆਹਮੋ-ਸਾਹਮਣੇ ਟੱਕਰ ’ਚ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜੇ ਮੋਟਰਸਾਈਕਲ ਤੇ ਸਵਾਰ ਦੋ ਵਿਅਕਤੀ ਜ਼ਖਮੀ ਹੋ ਗਏ। ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਮਹਿਲ ਕਲਾਂ ਇਕਾਈ ਦੇ ਖਜ਼ਾਨਚੀ ਸਤਨਾਮ ਸਿੰਘ ਧਨੇਰ ਨੇ ਦੱਸਿਆ ਕਿ ਮਕੈਨਿਕ ਰਣਜੀਤ ਸਿੰਘ (70) ਪੁੱਤਰ ਉਦੇ ਸਿੰਘ ਵਾਸੀ ਧਨੇਰ ਬੈਂਕ ਤੋਂ ਪੈਸੇ ਕਢਵਾਉਣ ਲਈ ਆਪਣੇ ਮੋਟਰਸਾਈਕਲ ਤੇ ਮਹਿਲ ਕਲਾਂ ਆਇਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਪੈਸੇ ਕਢਵਾਉਣ ਤੋਂ ਬਾਅਦ ਆਪਣੇ ਪਿੰਡ ਧਨੇਰ ਵਾਪਸ ਆ ਰਿਹਾ ਸੀ ਤਾਂ ਰਸਤੇ ’ਚ ਰੋਸ਼ਨ ਖੇੜਾ ਨੇੜੇ ਦੋਵੇਂ ਮੋਟਰਸਾਈਕਲ ਆਪਸ ’ਚ ਟਕਰਾ ਗਏ। ਇਸ ਹਾਦਸੇ ’ਚ ਰਣਜੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਕਿ ਦੂਜੇ ਮੋਟਰਸਾਈਕਲ ਤੇ ਸਵਾਰ ਦੋ ਵਿਅਕਤੀ ਜ਼ਖਮੀ ਹੋ ਗਏ।