ਮੁਕੇਸ਼ ਸਿੰਗਲਾ, ਭਵਾਨੀਗੜ੍ਹ : ਪਟਿਆਲਾ ਮੁੱਖ ਸੜਕ 'ਤੇ ਪਿੰਡ ਬਾਲਦ ਕੋਠੀ ਵਾਲੇ ਪੁਲ ਨੇੜੇ ਟਰੱਕ ਟਰਾਲੇ ਦੀ ਲਪੇਟ 'ਚ ਆ ਜਾਣ ਕਾਰਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ 'ਤੇ ਆਪਣੀ ਗੱਡੀ ਛੱਡ ਕੇ ਫਰਾਰ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ (50) ਵਾਸੀ ਅਜੀਤ ਨਗਰ ਭਵਾਨੀਗੜ੍ਹ ਤੇ ਬਲਕਾਰ ਸਿੰਘ ਵਾਸੀ ਪਿੰਡ ਲਲੌਛੀ ਦੋਵੇਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਟਿਆਲਾ ਵੱਲ ਨੂੰ ਜਾ ਰਹੇ ਸਨ ਤਾਂ ਇਸ ਦੌਰਾਨ ਜਦੋਂ ਉਹ ਬਾਲਦ ਕੋਠੀ ਵੱਲੋਂ ਸਰਵਿਸ ਰੋਡ ਤੋਂ ਹੁੰਦੇ ਹੋਏ ਰਿਲਾਇੰਸ ਪੰਪ ਨੇੜੇ ਪਹੁੰਚੇ ਤਾਂ ਸੰਗਰੂਰ ਵੱਲੋਂ ਆ ਰਹੇ ਇੱਕ ਟਰੱਕ ਟਰਾਲੇ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਅਚਾਨਕ ਟੱਕਰ ਮਾਰ ਦਿੱਤੀ, ਹਾਦਸੇ 'ਚ ਮੋਟਰਸਾਈਕਲ ਸਵਾਰ ਗੁਰਜੀਤ ਸਿੰਘ ਭਵਾਨੀਗੜ੍ਹ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਬਲਕਾਰ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ ਜਿਸਨੂੰ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਟਰੱਕ ਟਰਾਲੇ ਦਾ ਡਰਾਇਵਰ ਟਰਾਲਾ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

Posted By: Jagjit Singh