ਕਚਹਿਰੀ ਚੌਕ ਨੇੜੇ ਕਬਜ਼ੇ ਹਟਵਾਏ
ਨਗਰ ਨਿਗਮ ਦੇ ਕਰਮਚਾਰੀਆਂ ਨੇ ਕਚਹਿਰੀ ਚੌਂਕ ਨੇੜੇ ਨਜਾਇਜ ਕਬਜੇ ਹਟਵਾਏ
Publish Date: Thu, 02 Apr 2026 05:55 PM (IST)
Updated Date: Fri, 03 Apr 2026 04:11 AM (IST)
ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਡੀਸੀ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਬਰਨਾਲਾ ਵੱਲੋਂ ਚਲਾਈ ਗਈ ਮੁਹਿੰਮ ਦੇ ਚਲਦਿਆਂ ਸਥਾਨਕ ਕਚਹਿਰੀ ਚੌਕ ਤੋਂ ਲੈ ਕੇ ਹੰਡਿਆਇਆ ਰੋਡ ਦੇ ਨਜ਼ਦੀਕ ਲੋਕਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਈਓ ਵਿਸ਼ਾਲਦੀਪ ਬਾਂਸਲ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਸਮੇਂ-ਸਮੇਂ ’ਤੇ ਸ਼ਹਿਰ ਵਾਸੀਆਂ ਨੂੰ ਨਾਜਾਇਜ਼ ਕਬਜ਼ੇ ਹਟਾਏ ਜਾਣ ਸਬੰਧੀ ਸੂਚਨਾ ਦਿੱਤੀ ਜਾਂਦੀ ਹੈ। ਪਰ ਇਸ ਦੇ ਬਾਵਜੂਦ ਵੀ ਜੇਕਰ ਕੋਈ ਉਲੰਘਣਾ ਕਰਦਾ ਹੈ ਤਾਂ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਕਰਵਾਈ ਕੀਤੀ ਜਾਂਦੀ ਹੈ। ਇਸ ਦੇ ਚਲਦਿਆਂ ਵੀਰਵਾਰ ਨੂੰ ਕਚਹਿਰੀ ਰੋਡ ਦੇ ਇਸ ਮੁਹਿੰਮ ਦੇ ਤਹਿਤ ਕਾਰਵਾਈ ਕੀਤੀ ਗਈ ਹੈ, ਜਿਹੜੇ ਦੁਕਾਨਦਾਰਾਂ ਨੇ ਨਾਜਾਇਜ਼ ਤੌਰ ’ਤੇ ਸੜਕਾਂ ’ਤੇ ਕਬਜ਼ਾ ਕੀਤਾ ਹੋਇਆਂ ਤੇ ਰੇਹੜੀਆਂ ਆਦਿ ਲਗਾਈਆਂ ਗਈਆਂ ਸਨ ਉਨ੍ਹਾਂ ਨੂੰ ਨਗਰ ਨਿਗਮ ਵੱਲੋਂ ਚੁੱਕਵਾਇਆ ਗਿਆ ਤੇ ਕੁੱਝ ਨੂੰ ਜ਼ੁਰਮਾਨੇ ਵੀ ਕੀਤੇ ਗਏ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਨਗਰ ਨਿਗਮ ਦਾ ਸਾਥ ਦੇਣ ਤਾਂ ਜ਼ੋ ਸ਼ਹਿਰ ਅੰਦਰ ਜਾਮ ਆਦਿ ਦੀ ਸਮੱਸਿਆ ਨਾ ਬਣ ਸਕੇ ਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆ ਸਕੇ।