ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ
Publish Date: Thu, 29 Jan 2026 04:44 PM (IST)
Updated Date: Fri, 30 Jan 2026 04:04 AM (IST)
ਗੁਰਪ੍ਰੀਤ ਸਿੰਘ, ਪੰਜਾਬੀ ਜਾਗਰਣ, ਹੰਡਿਆਇਆ : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ਹੀਦ ਬਾਬਾ ਸੰਗਤਸਰ ਸਾਹਿਬ ਖੁੱਡੀ ਕਲਾਂ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੇ ਸਵਾਗਤ ਲਈ ਜਿਥੇ ਥਾਂ-ਥਾਂ ’ਤੇ ਸਵਾਗਤੀ ਗੇਟ ਲਗਾਏ ਗਏ, ਉਥੇ ਹੀ ਸੰਗਤ ਲਈ ਚਾਹ-ਪਾਣੀ ਦਾ ਲੰਗਰ ਵੀ ਲਗਾਇਆ ਗਿਆ। ਗੁਰਦੁਵਾਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮੌਕੇ ’ਤੇ ਸੰਗਤ ਨੂੰ ਲੱਖ-ਲੱਖ ਵਧਾਈ ਦਿੱਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਕਵੀਸ਼ਰੀ ਜਥੇ ਵੱਲੋਂ ਗੁਰੂ ਰਵਿਦਾਸ ਮਹਾਰਾਜ ਜੀ ਜੀਵਨ ਸਬੰਧੀ ਕਵੀਸ਼ਰੀਆ ਪੇਸ਼ ਕੀਤੀ ਗਈ। ਇਸ ਮੌਕੇ ਸ਼ਹੀਦ ਬਾਬਾ ਸੰਗਤ ਸਿੰਘ ਜੀ ਲੰਗਰ ਕਮੇਟੀ ਦੇ ਸੇਵਾਦਾਰ,ਸਰਪੰਚ ਸਿਮਰਨਜੀਤ ਸਿੰਘ ਸਿੰਮੀ,ਗੁਰਤੇਜ ਸਿੰਘ ਚੇਅਰਮੈਨ ਸਟੇਜ ਸਕੱਤਰ, ਮੈਂਬਰ ਲਾਭ ਸਿੰਘ, ਗੁਰਮੀਤ ਸਿੰਘ ਪੰਚਾਇਤ ਮੈਂਬਰ, ਬਲਜੀਤ ਸਿੰਘ ਮੈਂਬਰ, ਜ਼ੋਰਾਂ ਸਿੰਘ, ਮਲਕੀਤ ਸਿੰਘ, ਲਛਮਣ ਸਿੰਘ ਟੋਨੀ, ਯਾਦਵਿੰਦਰ ਸਿੰਘ ਯਾਦੀ ਤੇ ਹੋਰ ਵੀ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸਨ।