- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜਸਵੀਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਤਵਾਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਅਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।
ਨਗਰ ਕੀਰਤਨ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਚਾਨਣਾ ਪਾਇਆ। ਉਨ੍ਹਾਂ ਭਾਈ ਲਾਲੋ ਜੀ ਅਤੇ ਮਲਿਕ ਭਾਗੋ ਦੀ ਸਾਖੀ ਦਾ ਹਵਾਲਾ ਦਿੰਦਿਆਂ ਸੰਗਤ ਨੂੰ ਸੱਚੀ-ਸੁੱਚੀ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਮੂਲ ਸਿਧਾਂਤਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਸਿੰਘ ਸਾਹਿਬ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਗੁਰਬਾਣੀ ਅਤੇ ਸਿੱਖ ਵਿਰਸੇ ਨਾਲ ਜੁੜਨ ਦਾ ਸੱਦਾ ਵੀ ਦਿੱਤਾ।
ਇਸ ਮੌਕੇ ਨਗਰ ਕੀਰਤਨ ਦੀ ਅਰੰਭਤਾ ਸਮੇ ਬੀਬੀ ਪਰਮਜੀਤ ਕੌਰ ਭੰਗੂ ਅੰਤ੍ਰਿੰਗ ਕਮੇਟੀ ਮੈਂਬਰ, ਬੀਬੀ ਜਸਪਾਲ ਕੌਰ, ਮਲਕੀਤ ਸਿੰਘ ਚੰਗਾਲ ਮੈਂਬਰ, ਜਥੇਦਾਰ ਭੁਪਿੰਦਰ ਸਿੰਘ ਭਲਵਾਨ ਮੈਂਬਰ, ਜਥੇਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ ਮੈਂਬਰ, ਬਾਬਾ ਬਚਿੱਤਰ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਰਜਿੰਦਰ ਸਿੰਘ ਮੈਨਜਰ, ਗੁਰਮੀਤ ਸਿੰਘ ਜੌਹਲ ਮੈਨੇਜਰ, ਅਰਵਿੰਦ ਖੰਨਾ ਹਲਕਾ ਇੰਚਾਰਜ ਅਕਾਲੀ ਦਲ, ਇਕਬਾਲਜੀਤ ਸਿੰਘ ਪੂਨੀਆ ਸੀਨੀਅਰ ਆਗੂ, ਗੁਰਸੇਵਕ ਸਿੰਘ ਘਰਾਚੋਂ, ਅਮਰੀਕ ਸਿੰਘ ਪ੍ਰਧਾਨ, ਗੁਰਦੁਆਰਾ ਸਾਹਿਬ, ਭੁਪਿੰਦਰ ਸਿੰਘ ਰਿਟਾ. ਇੰਸਪੈਕਟਰ, ਪੁਲਿਸ, ਅਮਰਜੀਤ ਸਿੰਘ ਟੀਟੂ ਪ੍ਰਧਾਨ, ਟਰੱਕ ਯੂਨੀਅਨ, ਪਰਮਜੀਤ ਕੌਰ ਵਿਰਕ ਜ਼ਿਲ੍ਹਾ ਪ੍ਰਧਾਨ, ਇਸਤਰੀ ਅਕਾਲੀ ਦਲ, ਬਲਵਿੰਦਰ ਸਿੰਘ ਭਿੰਡਰ ਸਾਬਕਾ ਸਰਪੰਚ, ਬਾਬਾ ਮਹਿੰਦਰ ਸਿੰਘ ਜੀ ਕਥਾਵਾਚਕ, ਅਮਰਜੀਤ ਸਿੰਘ (ਪ੍ਰਧਾਨ ਸਿੰਘ ਸਭਾ) ਹਾਜ਼ਰ ਸਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਮੈਨੇਜਰ ਰਜਿੰਦਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੇ ਸਮੁੱਚੇ ਰੂਟ ਦੌਰਾਨ ਸੰਗਤਾਂ ਵੱਲੋਂ ਥਾਂ-ਥਾਂ ’ਤੇ ਸਵਾਗਤੀ ਗੇਟ ਲਗਾਏ ਗਏ ਅਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਾਏ ਗਏ ਹਨ।