ਜਗਸੀਰ ਲੌਂਗੋਵਾਲ, ਲੌਂਗੋਵਾਲ : ਕਸਬਾ ਲੌਂਗੋਵਾਲ ਵਿਚ ਗੁਰੂ ਗ੍ੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅੰਤਰਰਾਸ਼ਟਰੀ ਨਗਰ ਕੀਰਤਨ ਪਹੁੰਚਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਸਮੁੱਚੇ ਪਰਿਵਾਰ ਵੱਲੋਂ ਪਾਲਕੀ ਵਿੱਚ ਸੁਸ਼ੋਭਿਤ ਸ਼੍ਰੀ ਗੁਰੂ ਗ੍ੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ ਅਤੇ ਪੰਜ ਪਿਆਰਿਆਂ ਨੂੰ ਲੰਗਰ ਪਾਣੀ ਛਕਾਉਣ ਤੋਂ ਬਾਅਦ ਸਿਰੋਪਾਓ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਵਿਜੈਇੰਦਰ ਸਿੰਗਲਾ ਕੈਬਨਿਟ ਮੰਤਰੀ, ਮੰਤਰੀ ਪੰਜਾਬ, ਪੁਲਿਸ ਮੁਖੀ ਸੰਦੀਪ ਗਰਗ ਸੰਗਰੂਰ, ਐਸ,ਪੀ, ਸ਼ਰਨਜੀਤ ਸਿੰਘ, ਥਾਣਾ ਮੁਖੀ ਇੰਸਪੈਕਟਰ ਬਲਵੰਤ ਸਿੰਘ ਦੀ ਪੁਲਿਸ ਟੀਮ ਵੱਲੋਂ ਸ੍ਰੀ ਗੁਰੂ ਗ੍ੰਥ ਸਾਹਿਬ ਨੂੰ ਸਲਾਮੀ ਦਿੱਤੀ ਗਈ। ਸ਼ਹੀਦ ਭਾਈ ਦਿਆਲਾ ਪਬਲਿਕ ਸਕੂਲ ਦੇ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਦੁੱਲਟ ਸੰਦਰ ਪਾਲਕੀ ਸਾਹਿਬ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਰਵਿੰਦਰ ਸਿੰਘ ਚੀਮਾ ਸਾਬਕਾ ਚੇਅਰਮੈਨ ਮੰਡੀ ਬੋਰਡ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।