110 ਨਸ਼ੀਲੀਆਂ ਗੋਲੀਆਂ ਬਰਾਮਦ
110 ਨਸ਼ੀਲੀਆਂ ਗੋਲੀਆਂ ਬਰਾਮਦ
Publish Date: Tue, 17 Mar 2026 05:23 PM (IST)
Updated Date: Wed, 18 Mar 2026 04:08 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ-1 ਬਰਨਾਲਾ ਦੀ ਪੁਲਿਸ ਨੇ 110 ਨਸ਼ੀਲੀਆਂ ਗੋਲ਼ੀਆਂ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਦੌਰਾਨੇ ਗਸ਼ਤ ਪੁਲਿਸ ਪਾਰਟੀ ਦਾਣਾ ਮੰਡੀ ਬਰਨਾਲਾ ਵਿਖੇ ਮੌਜੂਦ ਸੀ ਤਾਂ ਇਕ ਨੌਜਵਾਨ ਆਪਣੇ ਹੱਥ ’ਚ ਫੜੇ ਲਿਫਾਫੇ ਦੀ ਫਰੋਲਾ ਫਰਾਲੀ ਕਰ ਰਿਹਾ ਸੀ। ਜਿਸਨੇ ਆਪਣਾ ਨਾਮ ਰਣਜੀਤ ਸਿੰਘ ਉਰਫ ਜੀਤਾ ਪੁੱਤਰ ਸ਼ਿੰਦਰ ਸਿੰਘ ਵਾਸੀ ਗੁਰੂ ਨਾਨਕ ਮੁਹੱਲਾ ਕਮੇਟੀ ਦਫ਼ਤਰ ਦੀ ਬੈਕ ਸਾਈਡ ਬਰਨਾਲਾ ਦੱਸਿਆ ਜਿਸਦੇ ਹੱਥ ’ਚ ਫੜੇ ਪਾਰਦਰਸ਼ੀ ਲਿਫਾਫੇ ਨੂੰ ਚੈੱਕ ਕੀਤਾ, ਜਿਸ ’ਚੋਂ 110 ਨਸ਼ੀਲੀਆਂ ਗੋਲ਼ੀਆਂ ਰੰਗ ਬਾਵਾ ਬਰਾਮਦ ਹੋਈਆਂ। ਪੁਲਿਸ ਨੇ ਰਣਜੀਤ ਸਿੰਘ ਉਰਫ ਜੀਤਾ ਪੁੱਤਰ ਸ਼ਿੰਦਰ ਸਿੰਘ ਵਾਸੀ ਗੁਰੂ ਨਾਨਕ ਮੁਹੱਲਾ ਕਮੇਟੀ ਦਫ਼ਤਰ ਦੀ ਬੈਕ ਸਾਈਡ ਬਰਨਾਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।