ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ, ਮਾਮਲਾ ਦਰਜ
ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ
Publish Date: Thu, 22 Jan 2026 05:51 PM (IST)
Updated Date: Fri, 23 Jan 2026 04:10 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਟੱਲੇਵਾਲ ਦੀ ਪੁਲਿਸ ਨੇ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਤਲਾਹ ਮਿਲੀ ਕਿ ਵਰਿੰਦਰ ਸਿੰਘ ਪੁੱਤਰ ਸਵਰਨ ਸਿੰਘ, ਬਲਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀਆਨ ਭਿਖੀਵਿੰਡ ਤੇ ਲਵਜੀਤ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਸੁਰ ਸਿੰਘ ਥਾਣਾ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਆਪਣੀ ਕਾਰ ਵਰਨਾ ’ਤੇ ਬਾਹਰਲੀ ਸਟੇਟ ਤੋਂ ਪਾਬੰਦੀਸ਼ੁਦਾ ਗੋਲ਼ੀਆਂ ਲਿਆ ਕੇ ਵੇਚਣ ਦੇ ਆਦੀ ਹਨ। ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ’ਚੋਂ 200 ਖੁੱਲੀਆ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ।