ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ, ਮਾਮਲਾ ਦਰਜ
ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ
Publish Date: Sun, 01 Feb 2026 05:42 PM (IST)
Updated Date: Mon, 02 Feb 2026 04:08 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਰੂੜੇਕੇ ਕਲਾਂ ਦੀ ਪੁਲਿਸ ਨੇ ਇੱਕ ਵਿਅਕਤੀ ਕੋਲੋਂ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਇਤਲਾਹ ਮਿਲੀ ਕਿ ਨਵਦੀਪ ਸਿੰਘ ਉਰਫ ਬਿੱਲਾ ਪੁੱਤਰ ਦਾਰਾ ਸਿੰਘ ਵਾਸੀ ਬਾਸੋ ਪੱਤੀ ਪੱਖੋ ਕਲਾ ਜੋ ਬਾਹਰਲੇ ਜਿਲ੍ਹਿਆਂ ਤੋਂ ਪਾਬੰਦੀਸ਼ੁਦਾ ਗੋਲ਼ੀਆਂ ਲਿਆਕੇ ਆਪਣੇ ਆਸ ਪਾਸ ਪਿੰਡਾ ’ਚ ਵੇਚਣ ਦਾ ਆਦੀ ਹੈ। ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਉਸ ਵਿਅਕਤੀ ਪਾਸੋ 20 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ।