ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ, ਮਾਮਲਾ ਦਰਜ
ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ
Publish Date: Sun, 01 Feb 2026 05:43 PM (IST)
Updated Date: Mon, 02 Feb 2026 04:08 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਥਾਣਾ ਸਿਟੀ ਇੱਕ ਬਰਨਾਲਾ ਦੀ ਪੁਲਿਸ ਨੇ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਕੇ ਤਿੰਨ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਇਤਲਾਹ ਮਿਲੀ ਕਿ ਰਾਜੂ ਪੁੱਤਰ ਬੀਰਾ ਸਿੰਘ ਵਾਸੀ ਛੱਜੂ ਰੋਸਨ ਦਾ ਕਾਰਖਾਨਾ ਬਰਨਾਲਾ ਤੇ ਜੁਗਨੂੰ ਕੁਮਾਰ ਉਰਫ ਜੁਗਨੂੰ ਪੁੱਤਰ ਪ੍ਰੇਮ ਸਿੰਘ ਵਾਸੀ ਰਾਹੀ ਬਸਤੀ ਬਰਨਾਲਾ ਜੋ ਬਾਹਰੋਂ ਪਾਬੰਦੀਸ਼ੁਦਾ ਗੋਲ਼ੀਆਂ ਲਿਆਕੇ ਵੇਚਣ ਦਾ ਕੰਮ ਕਰਦੇ ਹਨ। ਪੁਲਿਸ ਨੇ ਮੌਕੇ ’ਤੇ ਰੇਡ ਕਰਕੇ ਉਨ੍ਹਾਂ ਪਾਸੋ 75 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ। ਦੌਰਾਨੇ ਤਫ਼ਤੀਸ ਨਛੱਤਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਬੈਕ ਸਾਇਡ ਬੱਸ ਸਟੈਂਡ ਬਰਨਾਲਾ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ।